ਚੋਣ ਕਮਿਸ਼ਨ ਨੇ ਅਮਲੋਹ ਦੇ ਸਹਾਇਕ ਰਿਟਰਨਿੰਗ ਅਫ਼ਸਰ ਕਮ ਐਸਡੀਐਮ ਅਮਰਦੀਪ ਸਿੰਘ ਥਿੰਦ ਨੂੰ ਡਿਊਟੀ ਤੋਂ ਗੈਰਹਾਜ਼ਰ ਰਹਿਣ ਦੇ ਦੋਸ਼ ਹੇਠ ਉਨ੍ਹਾਂ ਦੇ ਅਹੁਦੇ ਤੋਂ ਹਟਾ ਦਿੱਤਾ ਹੈ। ਉਨ੍ਹਾਂ ਦੀ ਥਾਂ ‘ਤੇ ਕਰਨਦੀਪ ਸਿੰਘ ਨੂੰ ਸਹਾਇਕ ਰਿਟਰਨਿੰਗ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕਮਿਸ਼ਨ ਨੇ ਅਮਰਦੀਪ ਸਿੰਘ ਥਿੰਦ ਵਿਰੁੱਧ ਅਨੁਸ਼ਾਸਨੀ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਪੰਜਾਬ ਰਾਜ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਕਮਿਸ਼ਨ ਨੇ ਅਮਰਦੀਪ ਸਿੰਘ ਥਿੰਦ ਦੀ ਥਾਂ ਕਰਨਦੀਪ ਸਿੰਘ ਨੂੰ ਸਹਾਇਕ ਰਿਟਰਨਿੰਗ ਅਫ਼ਸਰ ਨਿਯੁਕਤ ਕੀਤਾ ਹੈ।
ਇਸ ਦੇ ਨਾਲ ਹੀ ਪ੍ਰਸ਼ਾਸਨ ਨੂੰ ਅਮਰਦੀਪ ਸਿੰਘ ਥਿੰਦ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਦੀ ਰਿਪੋਰਟ ਜਲਦੀ ਭੇਜਣ ਦੇ ਹੁਕਮ ਦਿੱਤੇ ਹਨ। ਇਹ ਆਪਣੀ ਕਿਸਮ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਹੈ। ਇਸ ਤੋਂ ਪਹਿਲਾਂ ਪੰਜ ਜ਼ਿਲ੍ਹਿਆਂ ਦੇ ਐਸਐਸਪੀ, ਦੋ ਰੇਂਜਾਂ ਦੇ ਡੀਆਈਜੀ ਅਤੇ ਡੀਸੀ ਆਦਿ ਵੀ ਬਦਲੇ ਗਏ ਸਨ।