The Khalas Tv Blog India ਚੋਣ ਕਮਿਸ਼ਨ ਦਾ ਵੱਡਾ ਐਕਸ਼ਨ, ਚੋਣ ਡਿਊਟੀ ਤੋਂ ਗੈਰ-ਹਾਜ਼ਰ SDM ਖਿਲਾਫ਼ ਅਨੁਸ਼ਾਸਨੀ ਕਾਰਵਾਈ ਕਰਨ ਦੇ ਦਿੱਤੇ ਨਿਰਦੇਸ਼
India Punjab

ਚੋਣ ਕਮਿਸ਼ਨ ਦਾ ਵੱਡਾ ਐਕਸ਼ਨ, ਚੋਣ ਡਿਊਟੀ ਤੋਂ ਗੈਰ-ਹਾਜ਼ਰ SDM ਖਿਲਾਫ਼ ਅਨੁਸ਼ਾਸਨੀ ਕਾਰਵਾਈ ਕਰਨ ਦੇ ਦਿੱਤੇ ਨਿਰਦੇਸ਼

Major action of Election Commission, instructions to take disciplinary action against SDM absent from election duty

Major action of Election Commission, instructions to take disciplinary action against SDM absent from election duty

ਚੋਣ ਕਮਿਸ਼ਨ ਨੇ ਅਮਲੋਹ ਦੇ ਸਹਾਇਕ ਰਿਟਰਨਿੰਗ ਅਫ਼ਸਰ ਕਮ ਐਸਡੀਐਮ ਅਮਰਦੀਪ ਸਿੰਘ ਥਿੰਦ ਨੂੰ ਡਿਊਟੀ ਤੋਂ ਗੈਰਹਾਜ਼ਰ ਰਹਿਣ ਦੇ ਦੋਸ਼ ਹੇਠ ਉਨ੍ਹਾਂ ਦੇ ਅਹੁਦੇ ਤੋਂ ਹਟਾ ਦਿੱਤਾ ਹੈ। ਉਨ੍ਹਾਂ ਦੀ ਥਾਂ ‘ਤੇ ਕਰਨਦੀਪ ਸਿੰਘ ਨੂੰ ਸਹਾਇਕ ਰਿਟਰਨਿੰਗ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕਮਿਸ਼ਨ ਨੇ ਅਮਰਦੀਪ ਸਿੰਘ ਥਿੰਦ ਵਿਰੁੱਧ ਅਨੁਸ਼ਾਸਨੀ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਹਨ।

ਪੰਜਾਬ ਰਾਜ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਕਮਿਸ਼ਨ ਨੇ ਅਮਰਦੀਪ ਸਿੰਘ ਥਿੰਦ ਦੀ ਥਾਂ ਕਰਨਦੀਪ ਸਿੰਘ ਨੂੰ ਸਹਾਇਕ ਰਿਟਰਨਿੰਗ ਅਫ਼ਸਰ ਨਿਯੁਕਤ ਕੀਤਾ ਹੈ।

ਇਸ ਦੇ ਨਾਲ ਹੀ ਪ੍ਰਸ਼ਾਸਨ ਨੂੰ ਅਮਰਦੀਪ ਸਿੰਘ ਥਿੰਦ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਦੀ ਰਿਪੋਰਟ ਜਲਦੀ ਭੇਜਣ ਦੇ ਹੁਕਮ ਦਿੱਤੇ ਹਨ। ਇਹ ਆਪਣੀ ਕਿਸਮ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਹੈ। ਇਸ ਤੋਂ ਪਹਿਲਾਂ ਪੰਜ ਜ਼ਿਲ੍ਹਿਆਂ ਦੇ ਐਸਐਸਪੀ, ਦੋ ਰੇਂਜਾਂ ਦੇ ਡੀਆਈਜੀ ਅਤੇ ਡੀਸੀ ਆਦਿ ਵੀ ਬਦਲੇ ਗਏ ਸਨ।

Exit mobile version