‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਿਆਣਾ ਦੇ ਹਿਸਾਰ ਵਿੱਚ ਕਿਸਾਨ ਅੱਜ ਕਮਿਸ਼ਨਰ ਦਾ ਘਿਰਾਓ ਕਰਨਗੇ। ਕਿਸਾਨ ਵੱਲੋਂ ਇਹ ਘਿਰਾਉ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਘਿਰਾਉ ਕਰਨ ਜਾ ਰਹੇ ਕਿਸਾਨਾਂ ਉੱਤੇ ਲਾਠੀਚਾਰਜ ਕਰਨ ਵਾਲੇ ਪੁਲਿਸ ਕਰਮੀਆਂ ਦੇ ਖਿਲਾਫ ਕੀਤਾ ਜਾਵੇਗਾ। ਕਿਸਾਨਾਂ ਨੇ ਲਾਠੀਚਾਰਜ ਕਰਨ ਵਾਲੇ ਪੁਲਿਸ ਕਰਮੀਆਂ ਦੇ ਖਿਲਾਫ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ। ਇਸ ਪ੍ਰਦਰਸ਼ਨ ਵਿੱਚ ਵੱਡੀ ਗਿਣਤੀ ‘ਚ ਕਿਸਾਨ ਹਿੱਸਾ ਲੈਣ ਲਈ ਪਹੁੰਚ ਰਹੇ ਹਨ। ਅੱਜ ਵੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਦਾ ਵਿਸ਼ਾਲ ਕਾਫਲਾ ਹਿਸਾਰ ਨੂੰ ਕੂਚ ਕਰ ਰਿਹਾ ਹੈ।
