‘ਦ ਖ਼ਾਲਸ ਬਿਊਰੋ :- ਪੰਜਾਬ ਸਰਕਾਰ ਨੇ ਪੁਲਿਸ ਮਹਿਕਮੇ ਨੂੰ ਰਿਟਾਇਰ ਹੋਣ ਤੋਂ ਬਾਅਦ ਦੁਬਾਰਾ ਵਿਭਾਗ ‘ਚ ਰੱਖੇ ਗਏ ਰਿਟਾਇਰੀ ਅਫ਼ਸਰਾਂ ਤੇ ਕਰਮਚਾਰੀਆਂ ਦੀ ਪੰਜਾਬ ਪੁਲਿਸ ‘ਚੋਂ ਤੁਰੰਤ ਛੁੱਟੀ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਹ ਵੀ ਹੁਕਮ ਜਾਰੀ ਕੀਤੇ ਗਏ ਹਨ ਕਿ ਇਸ ਸਬੰਧੀ ਜਲਦ ਕਾਰਵਾਈ ਕਰਕੇ 29 ਨਵੰਬਰ ਤੱਕ ਰਿਪੋਰਟ ਭੇਜੀ ਜਾਵੇ।
