The Khalas Tv Blog Punjab ਸ਼੍ਰੋਮਣੀ ਕਮੇਟੀ ਦੀ ਇਸ ਗੁਰਦੁਆਰੇ ਦੇ ਸਟਾਫ ‘ਤੇ ਵੱਡੀ ਕਾਰਵਾਈ
Punjab

ਸ਼੍ਰੋਮਣੀ ਕਮੇਟੀ ਦੀ ਇਸ ਗੁਰਦੁਆਰੇ ਦੇ ਸਟਾਫ ‘ਤੇ ਵੱਡੀ ਕਾਰਵਾਈ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਗੁਰਦੁਆਰਾ ਪਾਤਸ਼ਾਹੀ ਦਸਵੀਂ ਗੰਗਸਰ ਜੈਤੋਂ ਫਰੀਦਕੋਟ ਦੇ 4 ਕਰਮਚਾਰੀਆਂ ਨੂੰ ਲੰਘੀ ਅੱਧੀ ਰਾਤ ਨੂੰ ਬਰਖ਼ਾਸਤ ਕਰ ਦਿੱਤਾ ਹੈ ਤੇ ਉਹਨਾਂ ਖਿਲਾਫ ਜੈਤੋਂ ਪੁਲਿਸ ਸਟੇਸ਼ਨ ਵਿੱਚ ਕੇਸ ਵੀ ਦਰਜ਼ ਕਰਵਾਇਆ ਹੈ। ਬਰਖ਼ਾਸਤ ਕੀਤੇ ਮੁਲਾਜ਼ਮਾਂ ‘ਚ ਗੁਰਦੁਆਰੇ ਦਾ ਮੈਨੇਜਰ ਕੁਲਵਿੰਦਰ ਸਿੰਘ, ਕਲਰਕ ਸੁਖਮੰਦਰ ਸਿੰਘ, ਸੇਵਾਦਾਰ ਗੁਰਬਾਜ਼ ਸਿੰਘ ਅਤੇ ਲਖਵੀਰ ਸਿੰਘ ਸ਼ਾਮਿਲ ਹਨ। ਬਾਬਾ ਬੂਟਾ ਸਿੰਘ ਜੂਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਕਮੇਟੀ ਅਤੇ ਫਲਾਇੰਗ ਵਿਭਾਗ ਦੀ ਰਿਪੋਰਟ ਦੇ ਆਧਾਰ ’ਤੇ ਇਹ ਕਾਰਵਾਈ ਕੀਤੀ ਗਈ ਹੈ। ਬੀਤੇ ਦਿਨ ਗੁਰੂ ਘਰ ਵਿਚਲੇ ਪੁਰਾਤਨ ਖੂਹ ‘ਚੋਂ ਸ਼ਰਾਬ ਦੀਆਂ ਖਾਲੀ ਬੋਤਲਾਂ, ਕਬਾਬ ਦੀਆਂ ਹੱਡੀਆਂ ਤੇ ਹੋਰ ਇਤਰਾਜ਼ਯੋਗ ਸਮੱਗਰੀ ਮਿਲੀ ਸੀ।

Exit mobile version