Punjab

ਸੂਬੇ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 6 ਆਈਏਐਸ ਸਮੇਤ 20 ਅਧਿਕਾਰੀਆਂ ਦੇ ਤਬਾਦਲੇ

ਮੁਹਾਲੀ : ਪੰਜਾਬ ਸਰਕਾਰ ਨੇ ਮੰਗਲਵਾਰ ਦੇਰ ਰਾਤ ਨੂੰ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ ਕੀਤਾ। ਸਰਕਾਰ ਨੇ ਤੁਰੰਤ ਪ੍ਰਭਾਵ ਨਾਲ 6 ਆਈਏਐਸ ਅਧਿਕਾਰੀਆਂ ਸਮੇਤ ਕੁੱਲ 20 ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ। ਇਨ੍ਹਾਂ ਅਧਿਕਾਰੀਆਂ ਵਿੱਚ 11 ਪੀਸੀਐਸ ਅਤੇ 3 ਆਈਐਫਐਸ ਸ਼ਾਮਲ ਹਨ। ਆਈਏਐਸ ਭਾਵਨਾ ਗਰਗ ਨੂੰ ਪ੍ਰਿੰਸੀਪਲ ਸੈਕਟਰੀ ਜੇਲ੍ਹ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਆਈਏਐਸ ਨਵਜੋਤ ਕੌਰ ਨੂੰ ਵਧੀਕ ਸਕੱਤਰ ਪ੍ਰਸੋਨਲ ਵਿਭਾਗ ਅਤੇ ਆਬਕਾਰੀ ਵਿਭਾਗ ਦੇ ਡਾਇਰੈਕਟਰ ਦੀ ਵਾਧੂ ਜ਼ਿੰਮੇਵਾਰੀ ਸੌਂਪੀ ਗਈ ਹੈ।

ਇਸੇ ਤਰ੍ਹਾਂ ਆਈਏਐਸ ਮੁਹੰਮਦ ਤਇਅਬ ਨੂੰ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ ਦਾ ਪ੍ਰਬੰਧ ਨਿਰਦੇਸ਼ਕ ਨਿਯੁਕਤ ਕੀਤਾ ਗਿਆ ਹੈ। ਆਈਏਐਸ ਮੋਨੀਸ਼ ਕੁਮਾਰ ਨੂੰ ਵਿਸ਼ੇਸ਼ ਸਕੱਤਰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਦਾ ਅਹੁਦਾ ਸੌਂਪਿਆ ਗਿਆ ਹੈ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਬਦਲਾਅ ਕਰਦੇ ਹੋਏ ਤਿੰਨ ਆਈਏਐਸ ਅਤੇ ਨੌਂ ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਸਨ। ਸੰਯਮ ਅਗਰਵਾਲ ਨੂੰ ਉੱਚ ਸਿੱਖਿਆ ਦੇ ਡਾਇਰੈਕਟਰ ਦਾ ਚਾਰਜ ਦਿੱਤਾ ਗਿਆ ਸੀ। ਇਸ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਵਿੱਚ ਹੋਰ ਅਧਿਕਾਰੀਆਂ ਦੀ ਵੀ ਨਿਯੁਕਤੀ ਕੀਤੀ ਗਈ ਸੀ। ਇਸ ਫੇਰਬਦਲ ਕਾਰਨ ਸੂਬੇ ਦੇ ਪ੍ਰਸ਼ਾਸਨ ਵਿੱਚ ਕਈ ਬਦਲਾਅ ਦੇਖਣ ਨੂੰ ਮਿਲੇ ਸਨ