India

ਹਰਿਆਣਾ ਦੇ ਇਸ ਹਸਪਤਾਲ ਵਿੱਚ ਕੋਵਿਡ ਮਰੀਜ਼ਾਂ ਲਈ ਕੀਤੇ ਗਏ ਵੱਡੇ ਇੰਤਜ਼ਾਮ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਿਆਣਾ ਦੇ ਸ਼ਾਹਬਾਦ ਮਾਰਕੰਡਾ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਮੀਰੀ-ਪੀਰੀ ਹਸਪਤਾਲ ਵਿੱਚ ਕਰੋਨਾ ਕੇਅਰ ਸੈਂਟਰ ਸਥਾਪਿਤ ਕੀਤਾ ਗਿਆ ਹੈ। ਇਸ ਸੈਂਟਰ ਵਿੱਚ 10 ਆਈ.ਸੀ.ਯੂ. ਬੈੱਡ, 4 ਵੈਂਟੀਲੇਟਰ ਬੈੱਡ ਅਤੇ 18 ਆਕਸੀਜਨ ਬੈੱਡ ਕਰੋਨਾ ਮਰੀਜ਼ਾਂ ਲਈ ਲਾਏ ਗਏ ਹਨ।

ਸ਼੍ਰੋਮਣੀ ਕਮੇਟੀ ਵੱਲੋਂ ਸੰਗਤ ਦੇ ਸਹਿਯੋਗ ਨਾਲ ਕਰੋਨਾ ਮਰੀਜ਼ਾਂ ਦੇ ਲਈ 10 ਕੋਵਿਡ ਕੇਅਰ ਸੈਂਟਰ ਵੱਖ-ਵੱਖ ਥਾਂਵਾਂ ‘ਤੇ ਸਥਾਪਿਤ ਕੀਤੇ ਗਏ ਹਨ, ਜਿਨ੍ਹਾਂ ਵਿੱਚ ਮਰੀਜ਼ਾਂ ਨੂੰ ਹਰ ਤਰ੍ਹਾਂ ਦੀਆਂ ਸਿਹਤ ਸਹੂਲਤਾਂ ਮਿਲ ਰਹੀਆਂ ਹਨ ਅਤੇ ਮਰੀਜ਼ ਸਿਹਤਯਾਬ ਹੋ ਰਹੇ ਹਨ। ਇਨ੍ਹਾਂ ਕੋਵਿਡ ਸੈਂਟਰਾਂ ਵਿੱਚ ਡਾਕਟਰਾਂ ਦੀ ਟੀਮ 24 ਘੰਟੇ ਮਰੀਜ਼ਾਂ ਦੀ ਦੇਖਭਾਲ ਲਈ ਹਾਜ਼ਰ ਰਹਿੰਦੀ ਹੈ ਅਤੇ ਮਰੀਜ਼ਾਂ ਨੂੰ ਮੁਫਤ ਮੈਡੀਕਲ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।