ਸਨਿਚਰਵਾਰ ਤੜਕੇ ਉੱਤਰ ਪੱਛਮੀ ਪਾਕਿਸਤਾਨ ਦੇ ਦੱਖਣੀ ਵਜ਼ੀਰਿਸਤਾਨ ਜ਼ਿਲ੍ਹੇ ’ਚ ਸੁਰੱਖਿਆ ਫ਼ੋਰਸਾਂ ਦੀ ਚੌਕੀ ’ਤੇ ਅਤਿਵਾਦੀਆਂ ਨੇ ਹਮਲਾ ਕਰ ਦਿਤਾ, ਜਿਸ ’ਚ 12 ਜਵਾਨ ਮਾਰੇ ਗਏ ਅਤੇ ਚਾਰ ਹੋਰ ਜ਼ਖ਼ਮੀ ਹੋ ਗਏ। ਪਾਕਿਸਤਾਨੀ ਫੌਜ ਦੇ ਮੀਡੀਆ ਵਿੰਗ ਇੰਟਰ-ਸਰਵਿਸਿਜ਼ ਪਬਲਿਕ ਰਿਲੇਸ਼ਨਜ਼ (ਆਈਐਸਪੀਆਰ) ਨੇ ਇਹ ਜਾਣਕਾਰੀ ਦਿੱਤੀ।
ਸ਼ਨੀਵਾਰ ਸਵੇਰੇ 4 ਵਜੇ ਦੇ ਕਰੀਬ, ਦੱਖਣੀ ਵਜ਼ੀਰਿਸਤਾਨ ਵਿੱਚੋਂ ਲੰਘ ਰਹੇ ਇੱਕ ਫੌਜੀ ਕਾਫਲੇ ‘ਤੇ ਦੋਵਾਂ ਪਾਸਿਆਂ ਤੋਂ ਭਾਰੀ ਹਥਿਆਰਾਂ ਨਾਲ ਹਮਲਾ ਕੀਤਾ ਗਿਆ। ਇਸ ਹਮਲੇ ਵਿੱਚ 12 ਸੈਨਿਕ ਮਾਰੇ ਗਏ, ਜਦੋਂ ਕਿ ਚਾਰ ਜ਼ਖਮੀ ਹੋ ਗਏ। ਪ੍ਰੈਸ ਰਿਲੀਜ਼ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਮਾਰੇ ਗਏ ਟੀਟੀਪੀ ਅੱਤਵਾਦੀ 10 ਤੋਂ 13 ਸਤੰਬਰ ਦੇ ਵਿਚਕਾਰ ਦੋ ਵੱਖ-ਵੱਖ ਮੁਕਾਬਲਿਆਂ ਵਿੱਚ ਮਾਰੇ ਗਏ। ਕੁੱਲ 35 ਟੀਟੀਪੀ ਅੱਤਵਾਦੀ ਮਾਰੇ ਗਏ, ਜਿਨ੍ਹਾਂ ਵਿੱਚ 22 ਖਵਾਰੀਜ ਵਿੱਚ ਅਤੇ 13 ਵਜ਼ੀਰਿਸਤਾਨ ਵਿੱਚ ਸ਼ਾਮਲ ਹਨ।
ਸੁਰੱਖਿਆ ਅਧਿਕਾਰੀਆਂ ਨੇ ਦਸਿਆ ਕਿ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀਟੀਪੀ) ਸੰਗਠਨ ਦਾ ਇਕ ਸਥਾਨਕ ਕਮਾਂਡਰ ਇਸ ਖੇਤਰ ’ਚ ਸਰਗਰਮ ਹੈ। ਹਾਲਾਂਕਿ ਅਜੇ ਤਕ ਕਿਸੇ ਵੀ ਸੰਗਠਨ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ। ਸੁਰੱਖਿਆ ਫ਼ੋਰਸਾਂ ਨੇ ਹਾਦਸੇ ਵਾਲੀ ਜਗ੍ਹਾ ਦੀ ਘੇਰਾਬੰਦੀ ਕਰ ਦਿਤੀ ਅਤੇ ਹਮਲਾਵਰਾਂ ਦਾ ਪਤਾ ਲਗਾਉਣ ਲਈ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।