The Khalas Tv Blog Punjab ਗੁਰਦਾਸਪੁਰ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਲੈ ਕੇ ਵੱਡਾ ਵਿਵਾਦ! ਦਲਿਤ ਸਮਾਜ ਦੇ ਲੋਕਾਂ ਨੂੰ ਨਹੀਂ ਦਿੱਤੇ ਗਏ ਪਾਵਨ ਸਰੂਪ
Punjab Religion

ਗੁਰਦਾਸਪੁਰ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਲੈ ਕੇ ਵੱਡਾ ਵਿਵਾਦ! ਦਲਿਤ ਸਮਾਜ ਦੇ ਲੋਕਾਂ ਨੂੰ ਨਹੀਂ ਦਿੱਤੇ ਗਏ ਪਾਵਨ ਸਰੂਪ

ਗੁਰਦਾਸਪੁਰ: ਪਿੰਡ ਰੋੜਾਂਵਾਲੀ ਵਿੱਚ ਅਖੰਡ ਪਾਠ ਰੱਖਣ ਨੂੰ ਲੈ ਕੇ ਵੱਡਾ ਵਿਵਾਦ ਸਾਹਮਣੇ ਆਇਆ ਹੈ। ਇਲਜ਼ਾਮ ਹੈ ਕਿ ਦਲਿਤ ਸਮਾਜ ਦੇ ਲੋਕਾਂ ਨੂੰ ਸ੍ਰੀ ਅਖੰਡ ਪਾਠ ਰੱਖਣ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਨਹੀਂ ਦਿੱਤੇ ਗਏ।

ਦਲਿਤ ਸਮਾਜ ਦੇ ਲੋਕਾਂ ਨੇ ਦੂਜੇ ਫਿਰਕੇ ਦੇ ਲੋਕਾਂ ’ਤੇ ਇਲਜ਼ਾਮ ਲਗਾਇਆ ਹੈ ਕਿ ਸਾਨੂੰ ਅਖੰਡ ਪਾਠ ਰੱਖਣ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਨਹੀਂ ਦਿੱਤੇ ਗਏ। ਵਿਵਾਦ ਹੋਣ ਤੋਂ ਬਾਅਜ ਗੁਰਦੁਆਰਾ ਸਾਹਿਬ ਨੂੰ ਤਾਲਾ ਲਗਾ ਦਿੱਤਾ ਗਿਆ ਹੈ।

ਦਰਅਸਲ ਦਲਿਤ ਸਮਾਜ ਦੇ ਲੋਕ ਬਾਬਾ ਵਡਭਾਗ ਸਿੰਘ ਦਾ ਸਮਾਗਮ ਕਰਵਾਉਂਦੇ ਹਨ। ਇਸੇ ਲਈ ਉਨ੍ਹਾਂ ਨੇ ਸ੍ਰੀ ਅਖੰਡ ਪਾਠ ਕਰਵਾਉਣਾ ਸੀ ਜਿਸ ਕਰਕੇ ਉਨ੍ਹਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਦੀ ਲੋੜ ਸੀ।

Exit mobile version