Punjab

ਫਰੀਦਕੋਟ ਵਿੱਚ ਪੁਲਿਸ ਵੱਲੋਂ ਵੱਡਾ ਐਨਕਾਉਂਟਰ!

ਰੰਗਦਾਰੀ ਤੇ ਲੁੱਟ ਦੇ ਮਾਮਲੇ ਵਿੱਚ ਫਰੀਦਕੋਟ ਪੁਲਿਸ ਨੇ 2 ਮੁਲਜ਼ਮਾਂ ਦਾ ਐਨਕਾਉਂਟਰ ਕਰ ਦਿੱਤਾ ਹੈ, ਇੰਨਾਂ ਦੋਵਾਂ ਦੀਆਂ ਲੱਤਾਂ ਤੇ ਬਾਹਾਂ ’ਤੇ ਗੋਲ਼ੀਆਂ ਲੱਗੀਆਂ ਹਨ। ਉਨ੍ਹਾਂ ਨੂੰ ਹਸਪਤਾਲ ਇਲਾਜ ਦੇ ਲਈ ਦਾਖ਼ਲ ਕਰਵਾਇਆ ਗਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਜਦੋਂ ਪੁਲਿਸ ਨੇ ਇੰਨਾਂ ਦੋਵਾਂ ਨੂੰ ਰੋਕਿਆ ਅਤੇ ਸਰੰਡਰ ਕਰਨ ਲਈ ਕਿਹਾ ਤਾਂ ਇੰਨਾਂ ਨੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ। ਇਸ ਪਿੱਛੋਂ ਜਦੋਂ ਪੁਲਿਸ ਨੇ ਜਵਾਬੀ ਫਾਇਰਿੰਗ ਕੀਤੀ ਤਾਂ ਦੋਵੇ ਜ਼ਖ਼ਮੀ ਹੋ ਕੇ ਹੇਠਾਂ ਡਿੱਗ ਗਏ ।

ਮੁਲਜ਼ਮਾਂ ਦੀ ਪਛਾਣ ਪਰਮਿੰਦਰ ਸਿੰਘ ਚਿੜੀ ਤੇ ਹੈਪੀ ਵਜੋਂ ਹੋਈ ਹੈ। ਪੁਲਿਸ ਮੁਤਾਬਿਕ ਉਨ੍ਹਾਂ ਨੂੰ ਖੂਫ਼ੀਆ ਸੂਤਰਾਂ ਤੋਂ ਜਾਣਕਾਰੀ ਮਿਲੀ ਸੀ ਕਿ 3 ਮੁਲਜ਼ਮ ਮੋਟਰ ਸਾਈਕਲ ’ਤੇ ਜਾ ਰਹੇ ਹਨ।

ਜ਼ਖ਼ਮੀ ਮੁਲਜ਼ਮ ਦੀ ਸ਼ੁਰੂਆਤੀ ਜਾਂਚ ਤੋਂ ਬਾਅਦ ਸਾਹਮਣੇ ਆਇਆ ਹੈ ਕਿ ਇਨ੍ਹਾਂ ਨੇ ਪਿਛਲੇ ਮਹੀਨੇ ਕੋਟਕਪੂਰਾ ਤੇ ਗਿੱਦੜਬਾਹਾ ਵਿੱਚ ਫਾਇਰਿੰਗ ਕਰਕੇ ਫਰਾਰ ਹੋ ਗਏ ਸਨ।

ਇਹ ਵੀ ਪੜ੍ਹੋ – ਜੰਮੂ-ਕਸ਼ਮੀਰ ਦੇ ਹਾਦੀਪੋਰਾ ’ਚ ਮੁਕਾਬਲਾ! ਦੋ ਅੱਤਵਾਦੀ ਢੇਰ, ਇੱਕ ਜਵਾਨ ਜ਼ਖਮੀ