India

ਮਹਾਰਾਸ਼ਟਰ ’ਚ ਆਰਡੀਨੈਂਸ ਫ਼ੈਕਟਰੀ ’ਚ ਵੱਡਾ ਧਮਾਕਾ, 5 ਮੌਤਾਂ ਤੇ ਕਈ ਜ਼ਖ਼ਮੀ

ਮਹਾਰਾਸ਼ਟਰ ਦੇ ਭੰਡਾਰਾ ਚ ਮੰਦਭਾਗੀ ਘਟਨਾ ਵਾਪਰੀ ਹੈ, ਜਿੱਥੇ ਫੌਜ ਦੀ ਫੌਕਟਰੀ ਚ ਧਮਾਕਾ ਹੋਇਆ ਹੈ, ਜਿਸ ਕਾਰਨ 5 ਲੋਕਾਂ ਦੀ ਜਾਨ ਚਲੀ ਗਈ। ਅਜੇ ਤੱਕ ਧਮਾਕਾ ਹੋਣ ਦਾ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ ਪਰ ਧਮਾਕਾ ਇੰਨਾ ਖਤਰਨਾਕ ਸੀ ਕਿ ਧਮਾਕੇ ਦੀ ਆਵਾਜ਼ 5 ਕਿਲੋਮੀਟਰ ਦੂਰ ਤੱਕ ਸੁਣਾਈ ਦਿੱਤੀ ਹੈ।

ਹਾਦਸੇ ਬਾਰੇ ਹੋਰ ਜਾਣਕਾਰੀ ਦਿੰਦਿਆਂ ਭੰਡਾਰਾ ਦੇ ਕੁਲੈਕਟਰ ਸੰਜੇ ਕੋਲਟੇ ਨੇ ਦੱਸਿਆ ਕਿ ਧਮਾਕਾ ਸਵੇਰੇ 10:30 ਵਜੇ ਦੇ ਕਰੀਬ ਵਾਪਰਿਆ, ਜਿਸ ਨਾਲ ਫੈਕਟਰੀ ਦੀ ਛੱਤ ਡਿੱਗ ਗਈ ਤੇ ਹੁਣ ਡਿੱਗੀ ਛੱਤ ਨੂੰ ਜੇਸੀਬੀ ਦੀ ਮਦਦ ਨਾਲ ਹਟਾਇਆ ਜਾ ਰਿਹਾ ਹੈ ਤੇ ਮਲਬੇ ਦੇ ਹੇਠਾਂ 12 ਲੋਕਾਂ ਦੇ ਦੱਬੇ ਹੋਣ ਦੀ ਸੰਭਾਵਨਾ ਹੈ। ਹੁਣ ਤੱਕ 2 ਲੋਕਾਂ ਨੂੰ ਬਾਹਰ ਕੱਢ ਲਿਆ ਗਿਆ ਹੈ ਤੇ ਬਚਾਅ ਕਾਰਜ ਅਜੇ ਵੀ ਜਾਰੀ ਹੈ।

ਹਾਦਸੇ ਤੋਂ ਬਾਅਦ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਕਿਹਾ ਕਿ ਹਾਦਸੇ ਚ ਡਿੱਗੀ ਛੱਤ ਹੇਠਾ 13-14 ਲੋਕਾਂ ਦੇ ਫਸੇ ਹੋਣ ਦੀ ਖ਼ਬਰ ਹੈ ਤੇ  ਇੱਕ ਵਿਅਕਤੀ ਦੀ ਜਾਨ ਚਲੀ ਗਈ ਹੈ ਤੇ ਬਚਾਅ ਕਾਰਜ ਕੀਤੇ ਜਾ ਰਹੇ ਹਨ।  ਮੌਕੇ ‘ਤੇ ਸਥਾਨਕ ਲੋਕਾਂ ਦੀ ਵੱਡੀ ਭੀੜ ਇਕੱਠੀ ਹੋ ਗਈ ਹੈ, ਜੋ ਲੋਕਾਂ ਨੂੰ ਬਚਾਉਣ ਵਿਚ ਮਦਦ ਕਰ ਰਹੇ ਹੈ। ਜ਼ਿਕਰਯੋਗ ਹੈ ਕਿ ਇਸ ਫ਼ੈਕਟਰੀ ਵਿਚ ਹਥਿਆਰ ਬਣਦੇ ਹਨ ਜਿਸ ਕਾਰਨ ਅੱਗ ਇੰਨੀ ਜਲਦੀ ਫੈਲ ਗਈ।