ਲੋਕ ਸਭਾ ਚੋਣਾਂ ਦੇ ਨਾਲ ਹੀ ਪੰਜਾਬ ਪੁਲਿਸ ਵਿੱਚ ਫੇਰਬਦਲ ਸ਼ੁਰੂ ਹੋ ਗਿਆ ਹੈ। ਇਸੇ ਲੜੀ ਤਹਿਤ ਪਟਿਆਲਾ ਰੇਂਜ (Patiala Range) ਅਧੀਨ ਆਉਂਦੇ ਚਾਰ ਜ਼ਿਲ੍ਹਿਆਂ ਦੇ 916 ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਕੀਤੇ ਗਏ ਹਨ। ਇਸ ਦੇ ਨਾਲ ਹੀ ਡੀਆਈਜੀ ਪਟਿਆਲਾ ਰੇਂਜ ਹਰਚਰਨ ਸਿੰਘ ਭੁੱਲਰ ਨੇ ਚਾਰ ਜ਼ਿਲ੍ਹਿਆਂ ਦੇ ਐਸਐਸਪੀ, ਐਸਪੀ ਅਤੇ ਡੀਐਸਪੀ ਨੂੰ ਨਸ਼ਿਆਂ ਅਤੇ ਅਪਰਾਧਾਂ ਖ਼ਿਲਾਫ਼ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਉਣ ਦੇ ਹੁਕਮ ਦਿੱਤੇ ਹਨ। ਨਵੇਂ ਹੁਕਮਾਂ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤਾ ਗਿਆ ਹੈ।
ਹੁਣ ਆਪਣੀ ਸ਼ਿਕਾਇਤ ਪੁਲਿਸ ਨੂੰ ਇਸ ਤਰ੍ਹਾਂ ਭੇਜੋ
ਪੰਜਾਬ ਵਿੱਚ ਅਫਸਰਾਂ ਨੂੰ ਦਫਤਰਾਂ ਵਿੱਚ ਬੈਠਣ ਦੇ ਹੁਕਮ ਲਾਗੂ ਹੋਣ ਤੋਂ ਲੈ ਕੇ ਹੁਣ ਤੱਕ ਪੁਲਿਸ 30 ਹਜ਼ਾਰ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰ ਚੁੱਕੀ ਹੈ। ਇਸ ਦੇ ਨਾਲ ਹੀ ਜਿਹੜੇ ਦਫ਼ਤਰ ਨਹੀਂ ਪਹੁੰਚ ਸਕਦੇ। ਉਨ੍ਹਾਂ ਦੀ ਸਹੂਲਤ ਲਈ ਸਰਕਾਰ ਵੱਲੋਂ ਇੱਕ ਪੋਰਟਲ ਬਣਾਇਆ ਗਿਆ ਹੈ। ਜਿਸ ਵਿੱਚ ਉਹ ਆਪਣੇ ਵਿਚਾਰ ਪ੍ਰਗਟ ਕਰ ਸਕਦਾ ਹੈ। ਇਸ ਦੇ ਲਈ ਤੁਸੀਂ pgd.punjabpolice.gov.in ‘ਤੇ ਲਾਗਇਨ ਕਰ ਸਕਦੇ ਹੋ।
ਇਹ ਵੀ ਪੜ੍ਹੋ – ਪ੍ਰਧਾਨ ਮੰਤਰੀ ਮੋਦੀ ਜਾਣਗੇ ਜੰਮੂ-ਕਸ਼ਮੀਰ, ਅਮਿਤ ਸ਼ਾਹ ਨੇ ਦੌਰੇ ਤੋਂ ਪਹਿਲਾਂ ਕੀਤੀ ਮੀਟਿੰਗ