ਬਿਊਰੋ ਰਿਪੋਰਟ (18 ਨਵੰਬਰ, 2025): ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਹਾਈਕੋਰਟ ਤੋਂ ਵੱਡਾ ਝਟਕਾ ਮਿਲਿਆ ਹੈ। ਹਾਈਕੋਰਟ ਨੇ ਲਾਲਪੁਰਾ ਦੀ ਸਜ਼ਾ ’ਤੇ ਰੋਕ ਲਗਾਉਣ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ। 2013 ’ਚ ਲਾਲਪੁਰਾ ’ਤੇ ਇੱਕ ਮਹਿਲਾ ਨਾਲ ਛੇੜਛਾੜ ਦਾ ਸੀ ਇਲਜ਼ਾਮ ਲੱਗਿਆ ਸੀ ਤੇ ਇਸ ਮਾਮਲੇ ਵਿੱਚ ਤਰਨ ਤਾਰਨ ਅਦਾਲਤ ਨੇ ਲਾਲਪੁਰਾ ਨੂੰ 4 ਸਾਲ ਦੀ ਸਜ਼ਾ ਸੁਣਾਈ ਸੀ।
ਦੱਸ ਦੇਈਏ ਮਨਜਿੰਦਰ ਸਿੰਘ ਲਾਲਪੁਰਾ ਨੇ ਇਸ ਛੇੜਛਾੜ ਮਾਮਲੇ ਵਿੱਚ ਆਪਣੇ ਖਿਲਾਫ਼ ਸਜ਼ਾ ਸਸਪੈਂਡ ਕਰਨ ਦੀ ਯਾਚਿਕਾ ਪਾਈ ਸੀ, ਜਿਸ ਨੂੰ ਹਾਈਕੋਰਟ ਵਲੋਂ ਰੱਦ ਕਰ ਦਿੱਤਾ ਹੈ। ਹਾਲਾਂਕਿ ਅਜੇ ਡੀਟੇਲ ਆਰਡਰ ਆਉਣਾ ਬਾਕੀ ਹੈ, ਪਰ ਹਾਈ ਕੋਰਟ ਦੇ ਇਸ ਫ਼ੈਸਲੇ ਨਾਲ ਮਨਜਿੰਦਰ ਲਾਲਪੁਰਾ ਲਈ ਕਾਨੂੰਨੀ ਚੁਣੌਤੀਆਂ ਵਧ ਗਈਆਂ ਹਨ।
ਸਿਆਸੀ ਮਾਹਰ ਆਖਦੇ ਹਨ ਕਿ ਇਸ ਫ਼ੈਸਲੇ ਨਾਲ ਮਨਜਿੰਦਰ ਲਾਲਪੁਰਾ ਦੀ ਪਾਰਟੀ ਵਿੱਚ ਸਥਿਤੀ ਪ੍ਰਭਾਵਿਤ ਹੋ ਸਕਦੀ ਹੈ, ਖ਼ਾਸ ਕਰਕੇ ਚੋਣਾਂ ਦੇ ਮਾਮਲੇ ਵਿੱਚ ਉਨ੍ਹਾਂ ਨੂੰ ਸਿਆਸਤ ਵਿੱਚ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਹਾਈ ਕੋਰਟ ਦੇ ਅਗਲੇ ਡੀਟੇਲ ਆਰਡਰ ਦੇ ਆਉਣ ਦੀ ਉਡੀਕ ਕੀਤੀ ਜਾ ਰਹੀ ਹੈ, ਜੋ ਮਾਮਲੇ ਦੇ ਹੋਰ ਨੁਕਤੇ ਸਾਹਮਣੇ ਲਿਆਵੇਗਾ।
ਪਿਛਲੀ ਸੁਣਵਾਈ ਦੌਰਾਨ ਹਾਈ ਕੋਰਟ ਨੇ ਹੇਠਲੀ ਅਦਾਲਤ ਨੂੰ ਪੂਰਾ ਮਾਮਲਾ ਰਿਕਾਰਡ ਦੇਣ ਦੇ ਆਦੇਸ਼ ਦਿੱਤੇ ਸਨ। ਤਰਨ ਤਾਰਨ ਅਦਾਲਤ ਨੇ ਇਸ ਮਾਮਲੇ ਵਿੱਚ ਵਿਧਾਇਕ ਮਨਜਿੰਦਰ ਲਾਲਪੁਰਾ ਨੂੰ 4 ਸਾਲ ਦੀ ਸਜ਼ਾ ਸੁਣਾਈ ਹੈ।

