India

ਗੋਂਡਾ ‘ਚ ਵੱਡਾ ਰੇਲ ਹਾਦਸਾ, ਡਿਬਰੂਗੜ੍ਹ ਐਕਸਪ੍ਰੈਸ ਦੇ 10 ਤੋਂ ਵੱਧ ਡੱਬੇ ਪਟੜੀ ਤੋਂ ਉਤਰੇ

ਯੂਪੀ ਦੇ ਗੋਂਡਾ ਤੋਂ ਵੱਡੀ ਖਬਰ ਆ ਰਹੀ ਹੈ। ਇੱਥੇ ਡਿਬਰੂਗੜ੍ਹ ਐਕਸਪ੍ਰੈਸ ਪਟੜੀ ਤੋਂ ਉਤਰ ਗਈ। ਟਰੇਨ ਦੇ 10 ਤੋਂ 11 ਡੱਬੇ ਪਟੜੀ ਤੋਂ ਉਤਰ ਗਏ ਹਨ। ਇਹ ਟਰੇਨ ਚੰਡੀਗੜ੍ਹ ਤੋਂ ਡਿਬਰੂਗੜ੍ਹ ਜਾ ਰਹੀ ਸੀ। ਟਰੇਨ ਨੰਬਰ 15904 ਚੰਡੀਗੜ੍ਹ-ਡਿਬਰੂਗੜ੍ਹ ਐਕਸਪ੍ਰੈਸ ਝਲਾਹੀ ਸਟੇਸ਼ਨ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਈ।

ਹਾਦਸੇ ਦੀ ਸੂਚਨਾ ਮਿਲਦੇ ਹੀ ਰੇਲਵੇ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ ਹੈ। ਟਰੇਨ ਚੰਡੀਗੜ੍ਹ ਤੋਂ ਆ ਰਹੀ ਸੀ। ਇਹ ਹਾਦਸਾ ਜਿਲਾਹੀ ਰੇਲਵੇ ਸਟੇਸ਼ਨ ਦੇ ਵਿਚਕਾਰ ਗੋਸਾਈ ਦਿਹਵਾ ਵਿਖੇ ਵਾਪਰਿਆ।

ਡਿਬਰੂਗੜ੍ਹ ਐਕਸਪ੍ਰੈਸ (15904) ਚੰਡੀਗੜ੍ਹ ਤੋਂ ਡਿਬਰੂਗੜ੍ਹ ਤੱਕ ਚੱਲਦੀ ਹੈ। ਵੀਰਵਾਰ ਨੂੰ ਇਹ ਟਰੇਨ ਰਾਤ 11:39 ‘ਤੇ ਚੰਡੀਗੜ੍ਹ ਤੋਂ ਰਵਾਨਾ ਹੋਈ। ਵੀਰਵਾਰ ਦੁਪਹਿਰ ਨੂੰ ਜਦੋਂ ਰੇਲਗੱਡੀ ਗੋਂਡਾ ਅਤੇ ਬਸਤੀ ਦੇ ਵਿਚਕਾਰ ਜਿਲਾਹੀ ਸਟੇਸ਼ਨ ਪਹੁੰਚੀ ਤਾਂ ਰੇਲਗੱਡੀ ਪਟੜੀ ਤੋਂ ਉਤਰ ਗਈ। ਇਸ ਤੋਂ ਬਾਅਦ ਟਰੇਨ ਦੀਆਂ ਬੋਗੀਆਂ ਪਲਟ ਗਈਆਂ।

ਇਸ ਘਟਨਾ ਵਿੱਚ ਕਿੰਨੇ ਲੋਕ ਜ਼ਖਮੀ ਹੋਏ ਹਨ, ਇਸ ਬਾਰੇ ਰੇਲਵੇ ਅਤੇ ਪ੍ਰਸ਼ਾਸਨ ਵੱਲੋਂ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ। ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਅਧਿਕਾਰੀਆਂ ਨੂੰ ਰਾਹਤ ਸਮੱਗਰੀ ਲੈ ਕੇ ਮੌਕੇ ‘ਤੇ ਪਹੁੰਚਣ ਦੇ ਹੁਕਮ ਦਿੱਤੇ ਹਨ।