The Khalas Tv Blog Punjab ਮਜੀਠੀਆ ਕੇਸ ’ਚ ਵੱਡੀ ਅਪਡੇਟ, 20 ਸਤੰਬਰ ਤੱਕ ਵਧਾਈ ਨਿਆਂਇਕ ਹਿਰਾਸਤ
Punjab

ਮਜੀਠੀਆ ਕੇਸ ’ਚ ਵੱਡੀ ਅਪਡੇਟ, 20 ਸਤੰਬਰ ਤੱਕ ਵਧਾਈ ਨਿਆਂਇਕ ਹਿਰਾਸਤ

ਮੁਹਾਲੀ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਮੁਹਾਲੀ ਅਦਾਲਤ ਨੇ ਵੱਡਾ ਝਟਕਾ ਦਿੱਤਾ ਹੈ। ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਤੋਂ ਬਾਅਦ ਅਦਾਲਤ ਨੇ ਮਜੀਠੀਆ ਦੀ ਨਿਆਂਇਕ ਹਿਰਾਸਤ 20 ਸਤੰਬਰ ਤੱਕ ਵਧਾ ਦਿੱਤੀ।

ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ ਦਾ ਸਮਾਂ ਪੂਰਾ ਹੋਣ ’ਤੇ ਅੱਜ ਉਨ੍ਹਾਂ ਨੂੰ ਮੁਹਾਲੀ ਅਦਾਲਤ ਵਿਖੇ ਉਨ੍ਹਾਂ ਦੇ ਵਕੀਲ ਐਚ. ਐਸ. ਧਨੋਆ, ਦਮਨਬੀਰ ਸਿੰਘ ਸੋਬਤੀ ਅਤੇ ਸਹਿ ਵਕੀਲ ਇਕਓਮਪਾਲ ਸਿੰਘ ਦੀ ਮੌਜੂਦਗੀ ਵਿਚ ਵੀਡੀਓ ਕਾਨਫ਼ਰੰਸਿੰਗ ਰਾਹੀਂ ਪੇਸ਼ ਕੀਤਾ ਗਿਆ, ਜਿਸ ਤੋਂ ਬਾਅਦ ਅਦਾਲਤ ਨੇ ਮਜੀਠੀਆ ਦੀ ਨਿਆਂਇਕ ਹਿਰਾਸਤ 20 ਸਤੰਬਰ ਤੱਕ ਵਧਾ ਦਿੱਤੀ ਹੈ। ਇਸ ਮੌਕੇ ਵਿਸ਼ੇਸ਼ ਜੱਜ ਵਿਜੀਲੈਂਸ ਹਰਦੀਪ ਸਿੰਘ ਦੀ ਅਦਾਲਤ ਵਿਚ ਮਜੀਠੀਆ ਦੀ ਬੈਰਕ ਬਦਲੀ ਅਰਜ਼ੀ ’ਤੇ ਜੋ ਫੈਸਲਾ ਹੋਣਾ ਸੀ, ਉਹ ਹੁਣ 9 ਸਤੰਬਰ ਲਈ ਮੁਲਤਵੀ ਕਰ ਦਿੱਤਾ ਗਿਆ ਹੈ।

ਇਸ ਦੇ ਨਾਲ ਹੀ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿਚ ਇਸਤਗਾਸਾ ਪੱਖ ਵਲੋਂ ਦਾਇਰ ਚਾਰਜਸ਼ੀਟ ਦੀ ਹਾਰਡ ਕਾਪੀ ਸਪਲਾਈ ਕਰਨ ਲਈ ਅਦਾਲਤ ਨੇ 9 ਸਤੰਬਰ ਦੀ ਤਰੀਕ ਤੈਅ ਕੀਤੀ ਹੈ। ਕਾਬਿਲ-ਏ-ਗੌਰ ਹੈ ਕਿ ਅੱਜ ਦੀ ਸੁਣਵਾਈ ਮੌਕੇ ਵਿਜੀਲੈਂਸ ਦੇ ਅਧਿਕਾਰੀਆਂ ਸਮੇਤ ਵਿਸ਼ੇਸ਼ ਵਕੀਲ ਫੈਰੀ ਸੋਫਤ ਅਤੇ ਪ੍ਰੀਤ ਇੰਦਰਪਾਲ ਸਿੰਘ ਵੀ ਮੌਜੂਦ ਰਹੇ।

ਮਜੀਠੀਆ ਨੂੰ ਉਨ੍ਹਾਂ ਦੇ ਅੰਮ੍ਰਿਤਸਰ ਘਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ

ਪੰਜਾਬ ਵਿਜੀਲੈਂਸ ਬਿਊਰੋ ਨੇ 25 ਜੂਨ ਨੂੰ ਸਵੇਰੇ 11:30 ਵਜੇ 2021 ਵਿੱਚ ਦਰਜ ਕੀਤੇ ਗਏ ਐਨਡੀਪੀਐਸ ਕੇਸ ਨਾਲ ਸਬੰਧਤ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਨੂੰ ਗ੍ਰਿਫ਼ਤਾਰ ਕੀਤਾ ਸੀ। ਦੱਸ ਦਈਏ ਕਿ ਮਜੀਠੀਆ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫਤਾਰ ਹਨ ਅਤੇ ਉਹ ਇਸ ਵੇਲੇ ਨਾਭਾ ਜੇਲ੍ਹ ਅੰਦਰ ਬੰਦ ਹਨ।

 

Exit mobile version