Punjab

ਮਜੀਠੀਆ ਕੇਸ ’ਚ ਵੱਡੀ ਅਪਡੇਟ, 6 ਸਤੰਬਰ ਤੱਕ ਵਧਾਈ ਨਿਆਂਇਕ ਹਿਰਾਸਤ

ਮੁਹਾਲੀ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਮੁਹਾਲੀ ਅਦਾਲਤ ਨੇ ਵੱਡਾ ਝਟਕਾ ਦਿੱਤਾ ਹੈ। ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਤੋਂ ਬਾਅਦ ਅਦਾਲਤ ਨੇ ਮਜੀਠੀਆ ਦੀ ਨਿਆਂਇਕ ਹਿਰਾਸਤ 6 ਸਤੰਬਰ ਤੱਕ ਵਧਾ ਦਿੱਤੀ।

ਮਜੀਠੀਆ ਦੀ ਬੈਰਕ ਬਦਲੀ ਦੀ ਅਰਜ਼ੀ ’ਤੇ ਸੁਣਵਾਈ ਦੁਪਹਿਰ ਤੱਕ ਚੱਲੀ, ਜਿਸ ਵਿੱਚ ਸਰਕਾਰੀ ਵਕੀਲ ਫੈਰੀ ਸੋਫਤ ਅਤੇ ਪ੍ਰੀਤ ਇੰਦਰ ਪਾਲ ਸਿੰਘ ਨੇ ਸਰਕਾਰੀ ਧਿਰ ਦੀ ਅਗਵਾਈ ਕੀਤੀ, ਜਦਕਿ ਬਚਾਅ ਧਿਰ ਵੱਲੋਂ ਵਕੀਲ ਐੱਚ.ਐਸ. ਧਨੋਆ ਅਤੇ ਡੀ.ਐਸ. ਸੋਬਤੀ ਮੌਜੂਦ ਸਨ। ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਬੈਰਕ ਬਦਲੀ ਅਰਜ਼ੀ ਦੀ ਸੁਣਵਾਈ 30 ਅਗਸਤ ਤੱਕ ਮੁਲਤਵੀ ਕਰ ਦਿੱਤੀ। ਨਾਲ ਹੀ, ਬਚਾਅ ਧਿਰ ਵੱਲੋਂ ਮਜੀਠੀਆ ਵਿਰੁੱਧ ਦਾਇਰ ਚਾਰਜ ਸ਼ੀਟ ਦੀ ਕਾਪੀ ਸਪਲਾਈ ਦੀ ਅਰਜ਼ੀ 2 ਸਤੰਬਰ ਲਈ ਤੈਅ ਕੀਤੀ ਗਈ।

ਮਜੀਠੀਆ ਨੂੰ ਉਨ੍ਹਾਂ ਦੇ ਅੰਮ੍ਰਿਤਸਰ ਘਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ

ਪੰਜਾਬ ਵਿਜੀਲੈਂਸ ਬਿਊਰੋ ਨੇ 25 ਜੂਨ ਨੂੰ ਸਵੇਰੇ 11:30 ਵਜੇ 2021 ਵਿੱਚ ਦਰਜ ਕੀਤੇ ਗਏ ਐਨਡੀਪੀਐਸ ਕੇਸ ਨਾਲ ਸਬੰਧਤ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਨੂੰ ਗ੍ਰਿਫ਼ਤਾਰ ਕੀਤਾ ਸੀ। ਦੱਸ ਦਈਏ ਕਿ ਮਜੀਠੀਆ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫਤਾਰ ਹਨ ਅਤੇ ਉਹ ਇਸ ਵੇਲੇ ਨਾਭਾ ਜੇਲ੍ਹ ਅੰਦਰ ਬੰਦ ਹਨ।