The Khalas Tv Blog Punjab 91,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਪਟਵਾਰੀ ਗ੍ਰਿਫ਼ਤਾਰ
Punjab

91,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਪਟਵਾਰੀ ਗ੍ਰਿਫ਼ਤਾਰ

Mal Patwari arrested, vigilance, bribe case

91,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਪਟਵਾਰੀ ਗ੍ਰਿਫ਼ਤਾਰ

ਗੁਰਦਾਸਪੁਰ-ਪੰਜਾਬ ਵਿਜੀਲੈਂਸ ਬਿਊਰੋ ਨੇ ਰਿਸ਼ਵਤ ਲੈਂਣ ਦੇ ਇਲਜ਼ਾਮ ਵਿੱਚ ਇੱਕ ਪਟਵਾਰੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਜ਼ਿਲ੍ਹਾ ਗੁਰਦਾਸਪੁਰ ਦੀ ਤਹਿਸੀਲ ਡੇਰਾ ਬਾਬਾ ਨਾਨਕ ਦੇ ਮਾਲ ਹਲਕਾ ਪੁਰਾਣਾ ਵਾਹਲਾ ‘ਚ ਹੋਈ ਹੈ। ਪਟਵਾਰੀ ਸਤਿੰਦਰਪਾਲ ਸਿੰਘਇੱਥੇ ਤਾਇਨਾਤ ਸੀ।

ਪਟਵਾਰੀ ਸਤਿੰਦਰਪਾਲ ਸਿੰਘ ਨੂੰ 91,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਕਬਾਲ ਸਿੰਘ ਵਾਸੀ ਪਿੰਡ ਪੰਨਵਾਂ ਝਾਂਗੀ, ਜ਼ਿਲ੍ਹਾ ਗੁਰਦਾਸਪੁਰ ਨੇ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਕਤ ਪਟਵਾਰੀ ਨੇ ਉਸ ਦੀ ਅਤੇ ਉਸ ਦੇ ਲੜਕੇ ਦੀ ਜ਼ਮੀਨ ਦਾ ਇੰਤਕਾਲ ਕਰਨ ਬਦਲੇ ਉਨ੍ਹਾਂ ਤੋਂ ਤਿੰਨ ਕਿਸ਼ਤਾਂ ‘ਚ 61,000, 20,000 ਅਤੇ 10,000 ਰੁਪਏ ਲਏ ਹਨ।

Exit mobile version