Punjab

ਹਰੀਸ਼ ਰਾਵਤ ਦੇ ਦਬਕੇ ਨੇ ਹਿਲਾਇਆ ਮਾਲੀ

‘ਦ ਖ਼ਾਲਸ ਬਿਊਰੋ :- ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਮਾਲੀ ਨੇ ਇਸਦੀ ਜਾਣਕਾਰੀ ਆਪਣੇ ਫੇਸਬੁੱਕ ਪੇਜ ਤੋਂ ਦਿੱਤੀ ਹੈ। ਮਾਲੀ ਨੇ ਕਿਹਾ ਕਿ ਪੰਜਾਬ, ਪੰਜਾਬੀ ਭਾਈਚਾਰੇ ਤੇ ਸਿੱਖ ਵਿਰੋਧੀ ਸ਼ਕਤੀਆਂ ਵੱਲੋਂ ਪੰਜਾਬ ਮੰਡਲ, ਪੰਜਾਬ ਦੇ ਮੁੱਦੇ ਅਤੇ ਉਨ੍ਹਾਂ ਦੇ ਹੱਲ ਲਈ ਲੰਬੇ ਸਮੇਂ ਤੋਂ ਚੱਲ ਰਹੇ ਸ਼ਾਂਤਮਈ ਕਿਸਾਨੀ ਅੰਦੋਲਨ ਦੇ ਸੰਦਰਭ ਵਿੱਚ ਉੱਭਰ ਰਹੀ ਪਾਰਦਰਸ਼ੀ ਅਤੇ ਜਵਾਬਦੇਹੀ ਦੀ ਸਿਆਸਤ ‘ਤੇ ਸੰਵਾਦ ਨੂੰ ਲੀਹੋਂ ਲਾਹੁਣ ਅਤੇ ਇਸਦੇ ਪੱਖ ਵਿੱਚ ਹੱਥ ਬੰਨ੍ਹ ਕੇ ਲੜਨ ਦੇ ਦਬਾਅ ਨੂੰ ਨਕਾਰਿਆਂ ਉਹ ਇਸ ਅਹੁਦੇ ਤੋਂ ਅਸਤੀਫ਼ਾ ਦੇ ਰਹੇ ਹਨ।

ਮਾਲੀ ਨੇ ਕਿਹਾ ਕਿ ਮੇਰੇ ਵਿਚਾਰਾਂ ਪ੍ਰਤੀ ਜੋ ਸਨਕੀ ਪ੍ਰਚਾਰ ਸਿਆਸਤਦਾਨਾਂ ਨੇ ਕੀਤਾ ਹੈ, ਇਸ ਪ੍ਰਸੰਗ ਵਿੱਚ ਜੇ ਮੇਰਾ ਕੋਈ ਜਾਨੀ ਨੁਕਸਾਨ ਹੁੰਦਾ ਹੈ ਤਾਂ ਕੈਪਟਨ ਅਮਰਿੰਦਰ ਸਿੰਘ, ਵਿਜੈ ਇੰਦਰ ਸਿੰਗਲਾ, ਮੁਨੀਸ਼ ਤਿਵਾੜੀ, ਸੁਖਬੀਰ ਬਾਦਲ, ਬਿਕਰਮ ਮਜੀਠੀਆ, ਭਾਜਪਾ ਸਕੱਤਰ ਸੁਭਾਸ਼ ਸ਼ਰਮਾ ਅਤੇ ਆਮ ਆਦਮੀ ਪਾਰਟੀ ਦੇ ਜਰਨੈਲ ਸਿੰਘ ਸਮੇਤ ਰਾਘਵ ਚੱਢਾ ਜ਼ਿੰਮੇਵਾਰ ਹੋਣਗੇ।

ਦਰਅਸਲ, ਮਾਲੀ ਨੇ ਪਿਛਲੇ ਦਿਨੀਂ ਕਸ਼ਮੀਰ ਮੁੱਦੇ ਨੂੰ ਲੈ ਕੇ ਇੱਕ ਵਿਵਾਦਤ ਬਿਆਨ ਦਿੱਤਾ ਸੀ, ਜਿਸਦਾ ਸਿਆਸਤਦਾਨਾਂ ਵੱਲੋਂ ਖੂਬ ਆਲੋਚਨਾ ਕੀਤੀ ਗਈ। ਬਿਕਰਮ ਸਿੰਘ ਮਜੀਠੀਆ ਨੇ ਪ੍ਰੈੱਸ ਕਾਨਫਰੰਸ ਕਰਕੇ ਮਾਲੀ ਨੂੰ ਖੂਬ ਭੰਡਿਆ ਸੀ। ਇੱਥੋਂ ਤੱਕ ਕਿ ਪੰਜਾਬ ਕਾਂਗਰ ਇੰਚਾਰਜ ਹਰੀਸ਼ ਰਾਵਤ ਨੇ ਤਾਂ ਸਿੱਧੂ ਨੂੰ ਚਿਤਾਵਨੀ ਵੀ ਦਿੱਤੀ ਸੀ ਕਿ ਜਾਂ ਤਾਂ ਉਹ ਮਾਲੀ ਪ੍ਰਤੀ ਕੋਈ ਐਕਸ਼ਨ ਲੈਣ ਜਾਂ ਫਿਰ ਹਾਈਕਮਾਨ ਨੂੰ ਕੋਈ ਐਕਸ਼ਨ ਲੈਣਾ ਪਵੇਗਾ।

ਮਾਲਵਿੰਦਰ ਸਿੰਘ ਨੇ ਕਿਹਾ ਕਿ “ਦਿੱਲੀ ਵਾਲੀਆਂ ਹਾਈ ਕਮਾਂਡਾਂ ਤੇ ਪੰਜਾਬ ਇਨਚਾਰਜਾਂ ਲਈ ਪੰਜਾਬ ਤਾਂ ਸੋਨੇ ਦੀ ਖਾਣ ਬਣਿਆ ਹੋਇਆ ਹੈ ਤੇ ਇਹ ਅਕਸਰ ਬੱਚੇ ਖਾਣੀ ਸੱਪਣੀ ਵਰਗਾ ਰੋਲ ਨਿਭਾਉਂਦੀਆਂ ਆ ਰਹੀਆਂ ਹਨ।”

“ਪੰਜਾਬ ਅੰਦਰ ਵੀ ਅਜਿਹੇ ਸਿਆਸਤਦਾਨਾਂ ਦੀ ਕਮੀ ਨਹੀਂ ਰਹੀ ਜਿਹੜੇ ਦਿੱਲੀ ਦੇ ਪੰਜਾਬ ਵਿਰੋਧੀ ਕੁਹਾੜੇ ਦਾ ਦਸਤਾ ਬਣਨ ਲਈ ਇੱਕ ਦੂਜੇ ਤੋਂ ਮੋਹਰੀ ਹੋਣ ਦੀ ਕਾਹਲ ਵਿੱਚ ਰਹੇ ਹਨ ਤੇ ਹੁਣ ਵੀ ਹਨ। ਪਰ ਪੰਜਾਬ ਆਪਣੇ ਸੱਚੇ ਸਪੂਤ ਦੀ ਭਾਲ ਵਿੱਚ ਅੱਜ ਵੀ ਦੁਭਿਧਾ ਤੇ ਭਟਕਣ ਦਾ ਸ਼ਿਕਾਰ ਹੈ।”

“ਆਮ ਆਦਮੀ ਪਾਰਟੀ ਦਾ ਤਜਰਬਾ ਤਾਂ ਤੁਹਾਡੇ ਸਾਹਮਣੇ ਹੀ ਹੈ ਤੇ ਕਾਂਗਰਸ ਪਾਰਟੀ ਬਾਰੇ ਅਜਿਹੇ ਦਿਲ ਰੌਂਗਟੇ ਖੜੇ ਕਰਨ ਵਾਲੇ ਤੱਥ ਜੱਗ ਜ਼ਾਹਰ ਹਨ ਤੇ ਕਈਆਂ ਦਾ ਮੈਂ ਸੁਲਤਾਨੀ ਗਵਾਹ ਹਾਂ , ਜੋ ਆਉਣ ਵਾਲੇ ਦਿਨਾਂ ਵਿੱਚ ਮੈਂ ਨਸ਼ਰ ਕਰਦਾ ਰਹਾਂਗਾ।”

Comments are closed.