The Khalas Tv Blog India ‘750 ਕਿਸਾਨਾਂ ਦੀ ਸ਼ਹਾਦਤ ’ਤੇ ਵੀ ਭਾਜਪਾ ਤੇ ਮੋਦੀ ਸਰਕਾਰ ਨੂੰ ਆਪਣੇ ਬੱਜਰ ਗੁਨਾਹ ਦਾ ਅਹਿਸਾਸ ਨਹੀਂ ਹੋਇਆ!’ – ਖੜਗੇ
India Khetibadi

‘750 ਕਿਸਾਨਾਂ ਦੀ ਸ਼ਹਾਦਤ ’ਤੇ ਵੀ ਭਾਜਪਾ ਤੇ ਮੋਦੀ ਸਰਕਾਰ ਨੂੰ ਆਪਣੇ ਬੱਜਰ ਗੁਨਾਹ ਦਾ ਅਹਿਸਾਸ ਨਹੀਂ ਹੋਇਆ!’ – ਖੜਗੇ

Mallikarjun Kharge

ਬਿਉਰੋ ਰਿਪੋਰਟ: ਬਾਲੀਵੁੱਡ ਅਦਾਕਾਰਾ ਤੇ ਬੀਜੇਪੀ ਸਾਂਸਦ ਕੰਗਨਾ ਰਣੌਤ ਨੇ ਹਾਲ ਹੀ ਵਿੱਚ ਕਿਸਾਨਾਂ ’ਤੇ ਇੱਕ ਵਾਰ ਫਿਰ ਵਿਵਾਦਿਤ ਟਿੱਪਣੀ ਕੀਤੀ ਹੈ ਜਿਸ ’ਤੇ ਸਿਆਸਤ ਗਰਮਾ ਗਈ ਹੈ। ਅੱਜ ਕੰਗਨਾ ਨੂੰ ਆਪਣੇ ਸ਼ਬਦ ਵਾਪਿਸ ਲੈਣੇ ਪਏ ਤੇ ਉਸ ਨੇ ਪਛਤਾਵਾ ਵੀ ਜਤਾਇਆ ਹੈ। ਹੁਣ ਇਸ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਕਿਹਾ ਕਿ 750 ਕਿਸਾਨਾਂ ਦੀ ਸ਼ਹਾਦਤ ਤੋਂ ਬਾਅਦ ਵੀ ਕਿਸਾਨ ਵਿਰੋਧੀ ਭਾਜਪਾ ਅਤੇ ਮੋਦੀ ਸਰਕਾਰ ਨੂੰ ਆਪਣੇ ਬੱਜਰ ਗੁਨਾਹ ਦਾ ਅਹਿਸਾਸ ਨਹੀਂ ਹੋਇਆ ਜੋ ਤਿੰਨ ਕਾਲੇ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਮੁੜ ਲਾਗੂ ਕਰਨ ਦੀ ਗੱਲ ਚੱਲ ਰਹੀ ਹੈ।

ਉਨ੍ਹਾਂ ਇਹ ਵੀ ਇਲਜ਼ਾਮ ਲਾਇਆ ਕਿ ਮੋਦੀ ਸਰਕਾਰ ਨੇ ਕਿਸਾਨਾਂ ਖ਼ਿਲਾਫ਼ ਸਖ਼ਤ ਕਦਮ ਚੁੱਕੇ ਹਨ। ਅੰਦੋਲਨ ਦੌਰਾਨ, ਸਰਕਾਰ ਨੇ ਪ੍ਰਦਰਸ਼ਨਕਾਰੀ ਕਿਸਾਨਾਂ ’ਤੇ ਅੱਤਿਆਚਾਰ ਕੀਤੇ, ਜਿਸ ਵਿੱਚ ਡਰੋਨਾਂ ਤੋਂ ਅੱਥਰੂ ਗੈਸ ਦੀ ਵਰਤੋਂ, ਕੰਡਿਆਲੀ ਤਾਰ ਲਗਾਉਣ ਅਤੇ ਗੋਲੀਬਾਰੀ ਵੀ ਸ਼ਾਮਲ ਸੀ। ਇਨ੍ਹਾਂ ਘਟਨਾਵਾਂ ਨੇ ਦੇਸ਼ ਦੇ 62 ਕਰੋੜ ਕਿਸਾਨਾਂ ਨੂੰ ਡੂੰਘੇ ਜ਼ਖ਼ਮ ਦਿੱਤੇ ਹਨ, ਜਿਨ੍ਹਾਂ ਨੂੰ ਉਹ ਕਦੇ ਵੀ ਭੁਲਾ ਨਹੀਂ ਸਕਣਗੇ।

ਖੜਗੇ ਨੇ ਕਿਹਾ ਕਿ ਮੋਦੀ ਸਰਕਾਰ ਨੇ ਕਿਸਾਨਾਂ ਪ੍ਰਤੀ ਅਪਮਾਨਜਨਕ ਟਿੱਪਣੀਆਂ ਕੀਤੀਆਂ ਹਨ। ਸੰਸਦ ਵਿੱਚ ਪ੍ਰਧਾਨ ਮੰਤਰੀ ਨੇ ਕਿਸਾਨਾਂ ਨੂੰ ‘ਅੰਦੋਲਨਕਾਰੀ’ ਅਤੇ ‘ਪਰਜੀਵੀ’ ਕਿਹਾ, ਜਿਸ ਦਾ ਜਵਾਬ ਹਰਿਆਣਾ ਸਮੇਤ ਸਾਰੇ ਚੋਣ-ਬਾਧੀ ਸੂਬਿਆਂ ਦੇ ਕਿਸਾਨ ਜਵਾਬ ਦੇਣਗੇ।

ਖੜਗੇ ਨੇ ਇਹ ਵੀ ਯਾਦ ਕਰਵਾਇਆ ਕਿ ਮੋਦੀ ਸਰਕਾਰ ਨੇ ਪਿਛਲੇ 10 ਸਾਲਾਂ ਵਿੱਚ ਕਿਸਾਨਾਂ ਨਾਲ ਕਈ ਵਾਅਦੇ ਕੀਤੇ ਸਨ, ਪਰ ਉਨ੍ਹਾਂ ਨੂੰ ਲਾਗੂ ਨਹੀਂ ਕੀਤਾ ਗਿਆ। ਇਨ੍ਹਾਂ ਵਾਅਦਿਆਂ ਵਿੱਚ 2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨੀ, ਸਵਾਮੀਨਾਥਨ ਰਿਪੋਰਟ ਦੇ ਅਨੁਸਾਰ, ਉਤਪਾਦਨ ਲਾਗਤ + 50% ਘੱਟੋ-ਘੱਟ ਸਮਰਥਨ ਮੁੱਲ (MSP) ਨੂੰ ਲਾਗੂ ਕਰਨਾ, MSP ਨੂੰ ਕਾਨੂੰਨੀ ਦਰਜਾ ਦੇਣਾ ਆਦਿ ਸ਼ਾਮਲ ਸਨ।

ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਨੂੰ ਵਾਪਿਸ ਲੈਂਦਿਆਂ ਪੀਐਮ ਮੋਦੀ ਨੇ ਸਰਕਾਰੀ ਕਮੇਟੀ ਦਾ ਐਲਾਨ ਕੀਤਾ ਸੀ, ਉਹ ਅਜੇ ਠੰਡੇ ਬਸਤੇ ਵਿੱਚ ਹੈ। ਉੱਪਰੋਂ ਮੋਦੀ ਸਰਕਾਰ ਐਮਐਸਪੀ ਦੀ ਕਾਨੂੰਨੀ ਗਾਰੰਟੀ ਦੇ ਖ਼ਿਲਾਫ਼ ਹੈ। ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਕੋਈ ਰਾਹਤ ਨਹੀਂ ਦਿੱਤੀ ਗਈ, ਮੋਦੀ ਸਰਕਾਰ ਨੇ ਪਾਰਲੀਮੈਂਟ ਵਿੱਚ ਉਨ੍ਹਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਵੀ ਰੱਖਣਾ ਮੁਨਾਸਿਬ ਨਹੀਂ ਸਮਝਿਆ। ਉਨ੍ਹਾਂ ਕਿਹਾ ਹੈ ਕਿ ਇਸ ਸਥਿਤੀ ਨੂੰ ਹੋਰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

Exit mobile version