India

ਮੱਲਿਕਾਰਜੁਨ ਖੜਗੇ ਮੋਦੀ ਦੇ ਸਹੁੰ ਚੁੱਕ ਸਮਾਗਮ ‘ਚ ਹੋਣਗੇ ਸ਼ਾਮਲ, ਪ੍ਰਮੋਦ ਤਿਵਾਰੀ ਨੂੰ ਨਹੀਂ ਮਿਲਿਆ ਸੱਦਾ

Mallikarjun Kharge

ਕਾਂਗਰਸ ਪ੍ਰਧਾਨ ਅਤੇ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਮੱਲਿਕਾਰਜੁਨ ਖੜਗੇ ਨੇ ਅੱਜ ਰਾਸ਼ਟਰਪਤੀ ਭਵਨ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। ਸੂਤਰਾਂ ਮੁਤਾਬਕ ਕਾਂਗਰਸ ਪ੍ਰਧਾਨ ਨੇ ਆਪਣੀ ਪਾਰਟੀ ਅਤੇ ਸਹਿਯੋਗੀਆਂ ਨਾਲ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਇਹ ਸੱਦਾ ਸਵੀਕਾਰ ਕਰ ਲਿਆ ਹੈ।

ਇਸ ਦੌਰਾਨ ਕਾਂਗਰਸ ਨੇਤਾ ਅਤੇ ਰਾਜ ਸਭਾ ‘ਚ ਵਿਰੋਧੀ ਧਿਰ ਦੇ ਉਪ ਨੇਤਾ ਪ੍ਰਮੋਦ ਤਿਵਾਰੀ ਨੇ ਐਤਵਾਰ ਨੂੰ ਕਿਹਾ ਕਿ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਗਮ ਲਈ ਅਜੇ ਤੱਕ ਸੱਦਾ ਨਹੀਂ ਮਿਲਿਆ ਹੈ।

ਪ੍ਰਮੋਦ ਤਿਵਾਰੀ ਨੇ ਕਿਹਾ ਕਿ ਉਹ ਰਾਜ ਸਭਾ ਵਿੱਚ ਵਿਰੋਧੀ ਧਿਰ ਦਾ ਉਪ ਨੇਤਾ ਹੈ। ਮੈਨੂੰ ਨਾ ਤਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਗਮ ਲਈ ਕੋਈ ਸੱਦਾ ਮਿਲਿਆ ਹੈ।

ਇਹ ਵੀ ਪੜ੍ਹੋ – ਕੈਬਨਿਟ ‘ਚ ਬਿਹਾਰ ਦੇ ਹੋਣਗੇ ਇਹ 8 ਮੰਤਰੀ