‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅਦਾਕਾਰ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਵੀ ਹੁਣ ਲੋਕਾਂ ਦੀ ਸੇਵਾ ਲਈ ਅੱਗੇ ਆਈ ਹੈ। ਮਾਲਵਿਕਾ ਸੂਦ ਨੇ ਲੋੜਵੰਦਾਂ ਦੀ ਮਦਦ ਲਈ 15 ਆਕਸੀਜਨ ਕੰਸਨਟ੍ਰੇਟਰ ਖਰੀਦੇ ਹਨ। ਇਹ ਆਕਸੀਜਨ ਕੰਸਨਟ੍ਰੇਟਰ ਲੋੜਵੰਦਾਂ ਨੂੰ ਮੁਫਤ ਦਿੱਤੇ ਜਾਣਗੇ। ਮੋਗਾ ਵਿੱਚ ਮਾਲਵਿਕਾ ਸੂਦ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਆਕਸੀਜਨ ਕੰਸਨਟ੍ਰੇਟਰ ਸੂਦ ਚੈਰਿਟੀ ਫਾਊਂਡੇਸ਼ਨ ਵੱਲੋਂ ਲੋੜਵੰਦ ਲੋਕਾਂ ਨੂੰ ਬਿਲਕੁਲ ਮੁਫਤ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਲੋਕਾਂ ਤੱਕ ਲੋੜੀਂਦੀਆਂ ਚੀਜ਼ਾਂ ਪਹੁੰਚਾਉਣ ਦੀ ਜ਼ਿੰਮੇਵਾਰੀ ਮੇਰੀ ਹੈ ਅਤੇ ਅਸੀਂ ਹਰ ਸ਼ਹਿਰ ਵਿੱਚ ਆਕਸੀਜਨ ਕੰਸਨਟ੍ਰੇਟਰ ਮੁਹੱਈਆ ਕਰਾਵਾਂਗੇ। ਮਾਲਵਿਕਾ ਸੂਦ ਨੇ ਪਹਿਲਾਂ ਵੀ ਲੋੜਵੰਦ ਲੋਕਾਂ ਨੂੰ ਮਾਸਕ ਅਤੇ ਸੈਨੇਟਾਈਜ਼ਰ ਵੰਡੇ ਸਨ। ਕਰੋਨਾ ਮਹਾਂਮਾਰੀ ਦੌਰਾਨ ਸੂਦ ਪਰਿਵਾਰ ਨੇ ਲੋੜਵੰਦ ਲੋਕਾਂ ਦੀ ਬਹੁਤ ਮਦਦ ਕੀਤੀ ਹੈ।
