‘ਦ ਖ਼ਾਲਸ ਬਿਊਰੋ : ਪੰਜਾਬ ਵਿੱਚ ਵਿਧਾਨ ਸਭਾ ਚੋਣਾਂ 2022 ਦੇ ਐਲਾਨ ਹੁੰਦਿਆਂ ਹੀ ਸੂਬੇ ਵਿੱਚ ਸਿਆਸਤ ਨੇ ਇੱਕ ਨਵਾਂ ਮੋੜ ਲਿਆ ਹੈ। ਅਦਾਕਾਰ ਸੋਨੂੰ ਸੂਦ ਦੀ ਭੈਣ ਮਾਲਵਿਕ ਸੂਦ ਪੰਜਾਬ ਕਾਂਗਰਸ ਵਿੱਚ ਸ਼ਾਮਲ ਹੋ ਗਈ ਹੈ। ਸ਼ਨੀਵਾਰ ਦੇਰ ਸ਼ਾਮ ਨੂੰ ਉਨ੍ਹਾਂ ਨੇ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਲੈ ਲਈ ਹੈ। ਜਾਣਕਾਰੀ ਮੁਤਾਬਿਕ ਮਾਲਵਿਕਾ ਮੋਗਾ ਤੋਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੀ ਉਮੀਦਵਾਰ ਹੋ ਸਕਦੀ ਹੈ। ਮਾਲਵਿਕਾ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਦੀ ਪੁਸ਼ਟੀ ਕਾਂਗਰਸ ਦੇ ਜ਼ਿਲ੍ਹਾ ਇੰਚਾਰਜ ਕਮਲਜੀਤ ਸਿੰਘ ਬਰਾੜ ਨੇ ਕੀਤੀ। ਇਸ ਦੇ ਨਾਲ ਇਹ ਕਿਹਾ ਜਾ ਰਿਹਾ ਹੈ ਕਿ ਜੇਕਰ ਮਾਲਵਿਕਾ ਨੂੰ ਮੋਗਾ ਤੋਂ ਟਿਕਟ ਮਿਲ ਜਾਂਦੀ ਹੈ ਤੇ ਮੋਗਾ ਸ਼ਹਿਰ ਦੇ ਕਾਂਗਰਸੀ ਵਰਕਰ ਉਨ੍ਹਾਂ ਖਿ ਲਾਫ ਬਗਾ ਵਤ ਕਰ ਸਕਦੇ ਹਨ।