ਬਿਉਰੋ ਰਿਪੋਰਟ – ਪੰਚਾਇਤੀ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ (AAP) ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ (Malwinder Singh Kang) ਨੇ ਕਿਹਾ ਕਿ ਵਿਰੋਧੀ ਧਿਰ ਦੇ ਆਗੂ ਗੜਬੜੀ ਕਰ ਰਹੇ ਹਨ। ਤਰਨ ਤਾਰਨ ਜ਼ਿਲ੍ਹੇ ਦੇ ਹਲਕਾ ਪੱਟੀ ਦੇ ਪਿੰਡ ਤਲਵੰਡੀ ਮੋਹਰ ਸਿੰਘ ਵਿਚ ਆਪ ਆਗੂ ਰਾਜਵਿੰਦਰ ਸਿੰਘ ਦੇ ਕਤਲ ਕਰਨ ਦੇ ਮਾਮਲੇ ਅਤੇ ਜਲਾਲਾਬਾਦ ‘ਚ ਆਪ ਵਰਕਰ ‘ਤੇ ਹੋਏ ਹਮਲੇ ਨੂੰ ਲੈ ਕੇ ਕੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਨਾਲ ਡਟ ਕੇ ਖੜ੍ਹੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਵਕਤ ਉਨ੍ਹਾਂ ਦੇ ਨਾਲ ਹੈ। ਵਿਰੋਧੀ ਪਾਰਟੀਆਂ ‘ਤੇ ਵਰ੍ਹਦਿਆਂ ਕੰਗ ਨੇ ਕਿਹਾ ਕਿ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਦਾ ਇਤਿਹਾਸ ਰਿਹਾ ਹੈ ਕਿ ਇੰਨ੍ਹਾਂ ਪਾਰਟੀਆਂ ਕਦੇ ਵੀ ਚੋਣਾਂ ਨੂੰ ਸ਼ਾਂਤਮਈ ਢੰਗ ਨਾਲ ਨਹੀਂ ਹੋਣ ਦਿੱਤਾ।
ਉਨ੍ਹਾਂ ਨੇ ਦੋਸ਼ ਲਗਾਇਆ ਅੱਜ ਸੱਤਾ ਦੇ ਵਿੱਚ ਨਾ ਹੋਣ ਦੇ ਬਾਵਜੂਦ ਪਾਰਟੀਆਂ ਵੱਲੋਂ ਕਤਲੋਗਾਰਤ ਕਰਵਾਈ ਜਾ ਰਹੀ ਹੈ ਜਦੋਂ ਇਹ ਪਾਵਰ ਵਿੱਚ ਹੁੰਦੇ ਹੋਣਗੇ ਤਾਂ ਕੀ ਕੁਝ ਨਹੀਂ ਕਰਦੇ ਹੋਣਗੇ। ਉਨ੍ਹਾਂ ਨੇ ਦਾਅਦਾ ਕੀਤਾ ਹੈ ਕਿ ਅੱਜ ਜੋ ਆਮ ਆਦਮੀ ਪਾਰਟੀ ਦੇ ਵਰਕਰ ਦਾ ਕਤਲ ਹੋਇਆ ਹੈ ਉਸਦੇ ਵਿੱਚ ਕਾਂਗਰਸ ਅਤੇ ਅਕਾਲੀ ਦਲ ਦੇ ਵਰਕਰਾਂ ਦਾ ਹੀ ਹੱਥ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਜੋ ਵੀ ਲੋਕ ਇਸ ਘਟਨਾ ਵਿੱਚ ਸ਼ਾਮਲ ਹੋਣਗੇ ਪੰਜਾਬ ਸਰਕਾਰ ਉਨ੍ਹਾਂ ਨੂੰ ਸਜ਼ਾ ਜਰੂਰ ਦੇਵੇਗੀ।
ਇਹ ਵੀ ਪੜ੍ਹੋ – CM ਮਾਨ ਦੇ ਪਿੰਡ ਸਰਬਸੰਮਤੀ ਨਾਲ ਸਰਪੰਚ ਦੀ ਚੋਣ ! ਜਾਣੋ ਕੋਣ ਬਣਿਆ ਸਰਪੰਚ