The Khalas Tv Blog Punjab ਗ੍ਰਿਫ਼ਤਾਰੀ ਦੇ ਖ਼ਿਲਾਫ਼ ਮਾਲਵਿੰਦਰ ਸਿੰਘ ਮਾਲੀ ਪਹੁੰਚੇ ਹਾਈਕੋਰਟ! CM ਮਾਨ ਖ਼ਿਲਾਫ਼ ਲਾਏ ਗੰਭੀਰ ਇਲਜ਼ਾਮ
Punjab

ਗ੍ਰਿਫ਼ਤਾਰੀ ਦੇ ਖ਼ਿਲਾਫ਼ ਮਾਲਵਿੰਦਰ ਸਿੰਘ ਮਾਲੀ ਪਹੁੰਚੇ ਹਾਈਕੋਰਟ! CM ਮਾਨ ਖ਼ਿਲਾਫ਼ ਲਾਏ ਗੰਭੀਰ ਇਲਜ਼ਾਮ

ਬਿਉਰੋ ਰਿਪੋਰਟ – ਨਵਜੋਤ ਸਿੰਘ ਸਿੱਧੂ ਦੇ ਸਿਆਸੀ ਸਲਾਹਕਾਰ (Navjot Singh Sidhu Advisor) ਰਹੇ ਮਾਲਵਿੰਦਰ ਸਿੰਘ ਮਾਲੀ (Malwinder Singh Mali) ਆਪਣੀ ਗ੍ਰਿਫ਼ਤਾਰੀ ਦੇ ਖ਼ਿਲਾਫ਼ ਪੰਜਾਬ ਹਰਿਆਣਾ ਹਾਈਕੋਰਟ (Punjab Haryana High Court) ਪਹੁੰਚ ਗਏ ਹਨ। ਅਦਾਲਤ ਨੇ ਜਵਾਬ ਦੇਣ ਲਈ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ, ਮਾਲੀ ਨੇ ਹਾਈਕੋਰਟ ਵਿੱਚ ਗ੍ਰਿਫ਼ਤਾਰੀ ਨੂੰ ਚੁਣੌਤੀ ਦਿੱਤੀ ਹੈ।

ਮਾਲੀ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੂੰ ਸਿਆਸੀ ਸਾਜਿਸ਼ ਦੇ ਤਹਿਤ ਫਸਾਇਆ ਗਿਆ ਹੈ ਅਤੇ ਫਿਰ ਗ੍ਰਿਫ਼ਤਾਰੀ ਕੀਤੀ ਗਈ। ਉਨ੍ਹਾਂ ਕਿਹਾ ਮੈਂ ਲਗਾਤਾਰ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਗ਼ਲਤ ਨੀਤੀਆਂ ਖ਼ਿਲਾਫ਼ ਬੋਲ ਰਿਹਾ ਸੀ। ਇਸੇ ਲਈ ਮੇਰੇ ਖ਼ਿਲਾਫ਼ 16 ਸਤੰਬਰ ਨੂੰ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਕੇਸ ਦਰਜ ਕੀਤਾ ਗਿਆ ਅਤੇ ਗ੍ਰਿਫ਼ਤਾਰੀ ਹੋਈ।

ਸ਼ਨੀਵਾਰ ਨੂੰ ਹਾਈਕੋਰਟ ਨੇ ਮਾਲੀ ਦੀ ਪਟੀਸ਼ਨ ’ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ 21 ਅਕਤੂਬਰ ਤੱਕ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ ਹਨ।

Exit mobile version