ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਕੰਗ ਨੇ ਪੰਜਾਬ ਕਾਂਗਰਸ ਦੇ ਆਗੂ ਸੁਖਜਿੰਦਰ ਸਿੰਘ ਰੰਧਾਵਾ ‘ਤੇ ਖੂਬ ਨਿਸ਼ਾਨੇ ਸਾਧੇ। ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਗੈਂਗਸਟਰ ਅਸਾਰੀ ਮਾਮਲੇ ‘ਤੇ ਰੰਧਾਵਾ ਵੱਲੋਂ ਦਿੱਤੇ ਗਏ ਬਿਆਨ ‘ਤੇ ਕੰਗ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਗੈਂਗਸਟਰ ਮੁਖਤਾਰ ਅੰਸਾਰੀ ਨੂੰ ਸਟੇਟ ਗੈਸਟ ਦੀ ਤਰ੍ਹਾਂ ਜੇਲ੍ਹ ਵਿੱਚ ਰੱਖਿਆ ਗਿਆ ਸੀ।
ਕੰਗ ਨੇ ਕਿਹਾ ਕਿ ਕਾਂਗਰਸ ਸਰਕਾਰ ਵੇਲੇ ਦੇਸ਼ ਦੇ ਖਤਰਨਾਕ ਗੈਂਗਸਟਰ ਮੁਖਤਿਆਰ ਅੰਸਾਰੀ ਨੂੰ ਇੱਕ ਕੇਸ ਵਿੱਚ ਇੱਕ ਸਟੇਟ ਗੈਸਟ ਦੀ ਤਰ੍ਹਾਂ ਤਕਰੀਬਨ ਦੋ ਸਾਲ 5 ਸਟਾਰ ਸੁਵਿਧਾਵਾਂ ਨਾਲ ਪੰਜਾਬ ਦੀਆਂ ਜੇਲ੍ਹਾਂ ਵਿੱਚ ਰੱਖਿਆ ਗਿਆ। ਉਨਾਂ ਨੇ ਕੈਪਟਨ ਸਰਕਾਰ ‘ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਅੰਸਾਰੀ ਨੂੰ ਨਾ ਸਿਰਫ ਜੇਲ੍ਹ ਵਿੱਚ 5 ਸਟਾਰ ਸੁਵਿਧਾਵਾਂ ਦਿੱਤੀਆਂ ਸਗੋਂ ਉਸਦੇ ਪਰਿਵਾਰਕ ਮੈਬਰਾਂ ਨੂੰ ਉਸਦੇ ਨਾਲ ਰਹਿਣ ਦੀ ਇਜਾਜ਼ਤ ਵੀ ਦਿੱਤੀ ਗਈ ।
ਕੰਗ ਨੇ ਕਿਹਾ ਕਿ 26 ਵਾਰ ਯੂਪੀ ਸਰਕਾਰ ਨੇ ਅੰਸਾਰੀ ਨੂੰ ਵਾਪਸ ਲਿਆਉਣ ਦੇ ਲਈ ਪ੍ਰੋਡਕਸ਼ਨ ਵਾਰੰਟ ਕੱਢੇ ਪਰ ਜਦੋਂ ਕੋਈ ਸੁਣਵਾਈ ਨਹੀਂ ਹੋਈ ਤਾਂ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਤੋਂ ਬਾਅਦ ਅੰਸਾਰੀ ਨੂੰ 2 ਸਾਲ 3 ਮਹੀਨੇ ਬਾਅਦ ਯੂਪੀ ਭੇਜਿਆ ਗਿਆ ਸੀ। ਕੰਗ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਵੱਲੋਂ ਇਹ ਸਵਾਲ ਕੀਤਾ ਗਿਆ ਸੀ ਕਿ ਕਾਂਗਰਸ ਸਰਕਾਰ ਨੇ ਰੋਪੜ ਜੇਲ੍ਹ ਵਿੱਚ ਬੰਦ ਇਸ ਅਪਰਾਧੀ ਦੇ ਹਿੱਤ ਮਹਿਫੂਜ਼ ਰੱਖਣ ਲਈ ਟੈਕਸ ਭਰਨ ਵਾਲਿਆਂ ਦੇ 55 ਲੱਖ ਰੁਪਏ ਖਰਚ ਕੀਤੇ ਸਨ ਜੋ ਕਿ ਲੋਕਾਂ ਦੇ ਪੈਸੇ ਦੀ ਨਿਰਲੱਜਤਾ ਨਾਲ ਕੀਤੀ ਗਈ ਲੁੱਟ ਹੈ।
ਉਨਾਂ ਨੇ ਗੈਂਗਸਟਰ ਅੰਸਾਰੀ ਤੇ ਖ਼ਰਚੇ 55 ਲੱਖ ਮਾਮਲੇ ਵਿਚ ਆਮ ਆਦਮੀ ਪਾਰਟੀ ਦੇ ਵਲੋਂ ਸੁਖਜਿੰਦਰ ਰੰਧਾਵਾ ਦੇ ਚੈਲੰਜ਼ ਨੂੰ ਕਬੂਲ ਕਰਦਿਆਂ ਹੋਇਆ, ਰੰਧਾਵਾ ਨੂੰ ਦੋ ਘੰਟਿਆਂ ਵਿਚ ਨੋਟਿਸ ਭੇਜਣ ਦਾ ਐਲਾਨ ਕੀਤਾ ਹੈ