The Khalas Tv Blog India ਮਮਤਾ ਬੈਨਰਜੀ ਨੇ ਡਾਕਟਰਾਂ ਨੂੰ ਕੀਤੀ ਖ਼ਾਸ ਅਪੀਲ! 6 ਦੀ ਵਿਗੜੀ ਹਾਲਤ
India

ਮਮਤਾ ਬੈਨਰਜੀ ਨੇ ਡਾਕਟਰਾਂ ਨੂੰ ਕੀਤੀ ਖ਼ਾਸ ਅਪੀਲ! 6 ਦੀ ਵਿਗੜੀ ਹਾਲਤ

ਬਿਉਰੋ ਰਿਪੋਰਟ – ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ (Mamata Banerjee) ਨੇ ਡਾਕਟਰਾਂ ਨੂੰ ਭੁੱਖ ਹੜਤਾਲ ਖਤਮ ਕਰਨ ਦੀ ਅਪੀਲ ਕੀਤੀ ਹੈ। ਡਾਕਟਰ ਸਿੱਖਆਰਥੀ ਡਾਕਟਰ ਦੇ ਨਾਲ ਬਲਾਤਕਾਰ ਹੋਣ ਤੋਂ ਬਾਅਦ ਕੀਤੇ ਕਤਲ ਕਾਰਨ ਪਹਿਲਾਂ ਲਗਾਤਾਰ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ ਅਤੇ ਹੁਣ ਲੰਬੇ ਸਮੇਂ ਤੋ ਹੜਤਾਲ ‘ਤੇ ਬੈਠੇ ਹਨ। ਮਮਤਾ ਨੇ ਕਿਹਾ ਕਿ ਡਾਕਟਰਾਂ ਦੀਆਂ ਕਈ ਮੰਗਾਂ ਪੂਰੀਆਂ ਹੋ ਚੁੱਕੀਆਂ ਹਨ ਇਸ ਕਰਕੇ ਉਨ੍ਹਾਂ ਨੂੰ ਭੁੱਖ ਹੜਤਾਲ ਤੋਂ ਪਿੱਛੇ ਹਟ ਜਾਣਾ ਚਾਹੀਦਾ ਹੈ। ਦੱਸ ਦੇਈਏ ਕਿ ਸਿਹਤ ਸਕੱਤਰ ਨੂੰ ਹਟਾਉਣ ਦੀ ਜੋ ਮੰਗ ਸੀ ਉਸ ਨੂੰ ਰੱਦ ਕਰ ਦਿੱਤਾ ਗਿਆ ਹੈ।

ਮੁੱਖ ਮੰਤਰੀ ਮਮਤਾ ਨੇ ਕਿਹਾ ਕਿ ਹਰ ਇਕ ਨੂੰ ਵਿਰੋਧ ਕਰਨ ਦਾ ਪੂਰਾ ਅਧਿਕਾਰ ਹੈ ਪਰ ਇਹ ਖਿਆਲ ਰੱਖਣਾ ਚਾਹੀਦਾ ਹੈ ਕਿ ਸਿਹਤ ਸੇਵਾਵਾਂ ਵਿਚ ਕੋਈ ਵਿਘਨ ਨਾ ਪਵੇ। ਇੱਕ ਵਿਭਾਗ ਵਿੱਚ ਸਾਰਿਆਂ ਨੂੰ ਇੱਕੋ ਵਾਰ ਬਰਖਾਸਤ ਕਰਨਾ ਸੰਭਵ ਨਹੀਂ ਹੈ। ਅਸੀਂ ਪਹਿਲਾਂ ਹੀ DHS ਅਤੇ DME ਨੂੰ ਹਟਾ ਦਿੱਤਾ ਹੈ, ਇਸ ਲਈ ਰਾਜਨੀਤੀ ਤੋਂ ਉੱਪਰ ਉੱਠ ਕੇ ਕੰਮ ‘ਤੇ ਵਾਪਸ ਜਾਓ।

ਦੱਸ ਦੇਈਏ ਕਿ ਡਾਕਟਰ ਪਿਛਲੇ 15 ਸਾਲਾਂ ਤੋਂ ਭੁੱਖ ਹੜਤਾਲ ‘ਤੇ ਬੈਠੇ ਹਨ ਅਤੇ ਜੂਨੀਅਰ ਡਾਕਟਰ ਨਾਲ ਹੋਏ ਇਸ ਵਰਤਾਰੇ ਲਈ ਇਨਸਾਫ ਦੀ ਮੰਗ ਕਰ ਰਹੇ ਹਨ। ਹੁਣ ਤੱਕ ਭੁੱਖ ਹੜਤਾਲ ਕਾਰਨ 6 ਡਾਕਟਰਾਂ ਦੀ ਹਾਲਤ ਖਰਾਬ ਹੋ ਚੁੱਕੀ ਹੈ ਅਤੇ 8 ਹੋਰ ਅਣਮਿੱਥੇ ਸਮੇਂ ਲਈ ਮਰਨ ਵਰਤ ’ਤੇ ਹਨ। ਡਾਕਟਰਾਂ ਦੀ ਮੰਗ ਹੈ ਕਿ ਸੂਬਾ ਸਰਕਾਰ 21 ਅਕਤੂਬਰ ਤੱਕ ਸਮੱਸਿਆ ਦੇ ਹੱਲ ਲਈ ਠੋਸ ਕਦਮ ਚੁੱਕੇ।

ਇਹ ਵੀ ਪੜ੍ਹੋ –  ਸਵੇਰੇ-ਸਵੇੇਰੇ ਹੋਇਆ ਵੱਡਾ ਹਾਦਸਾ! ਕਈ ਲੋਕਾਂ ਦੀ ਗਈ ਜਾਨ

 

Exit mobile version