The Khalas Tv Blog India ਕੋਲਕਾਤਾ ਘਟਨਾ ਨੂੰ ਲੈ ਕੇ ਮਮਤਾ ਬੈਨਰਜੀ ਨੇ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ, ਕੀਤੀ ਵੱਡੀ ਮੰਗ
India

ਕੋਲਕਾਤਾ ਘਟਨਾ ਨੂੰ ਲੈ ਕੇ ਮਮਤਾ ਬੈਨਰਜੀ ਨੇ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ, ਕੀਤੀ ਵੱਡੀ ਮੰਗ

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ (Chief Minister Mamta Banerjee) ਨੇ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖੀ ਹੈ। ਇਹ ਚਿੱਠੀ ਕੋਲਕਾਤਾ (Kolkata incident) ਦੀ ਘਟਨਾ ਨਾਲ ਸਬੰਧਿਤ ਹੈ। ਇਸ ਵਿੱਚ ਉਨ੍ਹਾਂ ਲਿਖਿਆ ਕਿ ਦੇਸ਼ ਵਿੱਚ ਹਰ ਰੋਜ਼ ਬਲਾਤਕਾਰ ਦੇ 90 ਮਾਮਲੇ ਸਾਹਮਣੇ ਆਉਂਦੇ ਹਨ। ਇਸ ਨੂੰ ਰੋਕਣ ਲਈ ਸਖਤ ਕਾਨੂੰਨ ਦੀ ਲੋੜ ਹੈ। ਇਸ ਲਈ ਸਖਤ ਕਾਨੂੰਨ ਬਣਾਉਣਾ ਚਾਹੀਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਚਿੱਠੀ ਵਿੱਚ ਲਿਖਿਆ ਕਿ ਜ਼ਿਆਦਾਤਰ ਮਾਮਲਿਆਂ ਵਿੱਚ ਬਲਾਤਕਾਰ ਪੀੜਤਾ ਦਾ ਕਤਲ ਕਰ ਦਿੱਤਾ ਜਾਂਦਾ ਹੈ। ਇਹ ਰੁਝਾਨ ਡਰਾਉਣਾ ਹੈ। ਇਸ ਨਾਲ ਸਮਾਜ ਅਤੇ ਦੇਸ਼ ਦਾ ਭਰੋਸਾ ਅਤੇ ਜ਼ਮੀਰ ਹਿੱਲ ਜਾਂਦਾ ਹੈ।

ਔਰਤਾਂ ਨੂੰ ਸੁਰੱਖਿਅਤ ਮਹਿਸੂਸ ਕਰਨਾ ਸਾਡਾ ਫਰਜ਼ ਹੈ। ਇਸ ਦੇ ਲਈ ਜ਼ਰੂਰੀ ਹੈ ਕਿ ਕੇਂਦਰ ਸਰਕਾਰ ਕੋਈ ਸਖ਼ਤ ਕਾਨੂੰਨ ਬਣਾਏ, ਜਿਸ ਵਿਚ ਅਜਿਹੇ ਘਿਨਾਉਣੇ ਅਪਰਾਧ ਕਰਨ ਵਾਲਿਆਂ ਲਈ ਸਖ਼ਤ ਸਜ਼ਾ ਦੀ ਵਿਵਸਥਾ ਹੋਵੇ। ਅਜਿਹੇ ਕੇਸਾਂ ਦੀ ਸੁਣਵਾਈ ਫਾਸਟ ਟਰੈਕ ਅਦਾਲਤਾਂ ਵਿੱਚ ਹੋਣੀ ਚਾਹੀਦੀ ਹੈ। ਪੀੜਤ ਨੂੰ ਜਲਦੀ ਇਨਸਾਫ਼ ਦਿਵਾਉਣ ਲਈ ਜ਼ਰੂਰੀ ਹੈ ਕਿ 15 ਦਿਨਾਂ ਦੇ ਅੰਦਰ ਮੁਕੱਦਮੇ ਦੀ ਸੁਣਵਾਈ ਪੂਰੀ ਕੀਤੀ ਜਾਵੇ।

ਦੱਸ ਦੇਈਏ ਕਿ ਕੋਲਕਾਤਾ ਮਾਮਲੇ ਵਿੱਚ ਸਿਆਲਦਾਹ ਅਦਾਲਤ ਨੇ ਸੀਬੀਆਈ ਨੂੰ ਮੈਡੀਕਲ ਕਾਲਜ ਦੇ ਸਾਬਾਕਾ ਪ੍ਰਿੰਸੀਪਲ ਸੰਦੀਪ ਘੋਸ਼ ਦਾ ਪੋਲੀਗਾਫ ਟੈਸਟ ਕਰਵਾਉਣ ਦੀ ਇਜਾਜ਼ਤ ਦੇ ਦਿੱਤੀ ਹੈ।

ਦੱਸ ਦੇਈਏ ਕਿ 9 ਅਗਸਤ ਨੂੰ ਮਨੁੱਖਤਾ ਨੂੰ ਝੰਜੋੜ ਦੇਣ ਵਾਲੀ ਘਟਨਾ ਵਾਪਰੀ ਸੀ। ਇਸ ਦਿਨ ਮੈਡੀਕਲ ਕਾਲਜ ਵਿੱਚ ਇਕ ਸਿਖਿਆਰਥੀ ਡਾਕਟਰ ਨਾਲ ਜਬਰ ਜ਼ਨਾਹ ਕਰਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਸੀ। ਪੁਲਿਸ ਵੱਲੋਂ ਮੁੱਖ ਦੋਸ਼ੀ ਸੰਜੇ ਰਾਏ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਘਟਨਾ ਦਾ ਪੂਰੇ ਦੇਸ਼ ਭਰ ਵਿੱਚ ਵਿਰੋਧ ਹੋ ਰਿਹਾ ਹੈ।

 

ममता बनर्जी ने पीएम मोदी को लेटर लिखा।

 

 

 

 

Exit mobile version