‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਤ੍ਰਿਣਮੂਲ ਕਾਂਗਰਸ ਯਾਨੀ ਟੀਐੱਮਸੀ ਦੀ ਸੁਪਰੀਮੋ ਮਮਤਾ ਬੈਨਰਜੀ ਨੇ ਅੱਜ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਉਹ ਤੀਜੀ ਵਾਰ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਬਣੇ ਹਨ। ਰਾਜਪਾਲ ਜਗਦੀਪ ਧਨਖੜ ਨੇ ਕੋਵਿਡ-19 ਕਾਰਨ ਰਾਜ ਭਵਨ ਵਿੱਚ ਹੋਏ ਸਾਦੇ ਸਮਾਰੋਹ ਵਿੱਚ ਉਨ੍ਹਾਂ ਨੂੰ ਇਹ ਜਿੰਮੇਦਾਰੀ ਸੌਂਪੀ। ਮਮਤਾ ਬੈਨਰਜੀ ਨੇ ਬੰਗਲਾ ਭਾਸ਼ਾ ਵਿਚ ਸਹੁੰ ਚੁੱਕੀ ਹੈ। ਸਹੁੰ ਚੁੱਕਣ ਤੋਂ ਬਾਅਦ ਉਨ੍ਹਾਂ ਕਿਹਾ ਕਿ ਕੋਰੋਨਾ ਨਾਲ ਨਜਿੱਠਣ ਉਨ੍ਹਾਂ ਦੀ ਪ੍ਰਮੁੱਖਤਾ ਹੈ। ਉਨ੍ਹਾਂ ਸਿਆਸੀ ਦਲਾਂ ਨੂੰ ਅਪੀਲ ਕੀਤੀ ਕਿ ਉਹ ਰਾਜ ਵਿੱਚ ਸ਼ਾਂਤੀ ਰੱਖਣ ਵਿੱਚ ਸਹਿਯੋਗ ਦੇਣ। ਇਸ ਮੌਕੇ ਰਾਜਪਾਲ ਨੇ ਕਿਹਾ ਕਿ ਰਾਜ ਵਿੱਚ ਸ਼ਾਂਤੀ ਬਹਾਲੀ ਨੂੰ ਪਹਿਲ ਦੇਣਗੇ।
