ਸੁਲਤਾਨਪੁਰ ਲੋਧੀ ਦੇ ਇੱਕ ਵਿਅਕਤੀ ਦੀ ਇਟਲੀ ਵਿੱਚ ਮੌਤ ਹੋ ਗਈ। ਇਟਲੀ ਦੇ ਕੈਮਪਾਨੀਆ ਸੂਬੇ ਦੇ ਸ਼ਹਿਰ ਬੱਤੀ ਪਾਲੀਆ (ਸਾਲੇਰਨੋ) ਦੇ ਨਜ਼ਦੀਕ ਪੈਂਦੇ ਇਬੋਲੀ ਇਲਾਕੇ ਦੇ ਕੈਂਪੋਲੋਗੋ ਵਿਖੇ ਖੇਤਾਂ ਵਿੱਚ ਕੰਮ ਕਰਦੇ ਸਮੇਂ ਟਰੈਕਟਰ ਦੀ ਲਪੇਟ ਵਿੱਚ ਆਉਣ ਨਾਲ ਉਸਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਸੁਲਤਾਨਪੁਰ ਲੋਧੀ ਦੇ ਪਿੰਡ ਤਾਸ਼ਪੁਰ ਵਾਸੀ ਮਨਜਿੰਦਰ ਸਿੰਘ ਵਜੋਂ ਹੋਈ ਹੈ।
ਉਸ ਦੇ ਨਾਲ ਕੰਮ ਕਰਨ ਵਾਲੇ ਮਨਿੰਦਰ ਸਿੰਘ ਬੱਲ ਨੇ ਪਰਿਵਾਰ ਨੂੰ ਦੱਸਿਆ ਕਿ ਮਨਜਿੰਦਰ ਇਕੱਲਾ ਹੀ ਖੇਤਾਂ ਵਿੱਚ ਹਲ ਵਾਹੁ ਰਿਹਾ ਸੀ ਅਤੇ ਉਹ ਦੁਪਹਿਰ ਸਮੇਂ ਆਪਣੇ ਸਾਥੀਆਂ ਨਾਲ ਕੰਮ ਛੱਡ ਕੇ ਥੋੜ੍ਹੀ ਦੂਰ ਖੇਤਾਂ ਵਿੱਚ ਆਰਾਮ ਕਰਨ ਚਲਾ ਗਿਆ। ਖੇਤ ਦੇ ਮਾਲਕ ਨੇ ਉਸ ਨੂੰ ਫੋਨ ‘ਤੇ ਦੱਸਿਆ ਕਿ ਮਨਜਿੰਦਰ ਸਿੰਘ ਰਿੰਪਾ ਦਾ ਐਕਸੀਡੈਂਟ ਹੋ ਗਿਆ ਹੈ।
ਇਟਲੀ ਵਿੱਚ ਪਰਿਵਾਰ ਸਮੇਤ ਰਹਿੰਦਾ ਸੀ
ਮਨਜਿੰਦਰ ਸਿੰਘ ਆਪਣੇ ਪਰਿਵਾਰ ਸਮੇਤ ਇਟਲੀ ਰਹਿੰਦਾ ਸੀ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਦੱਸ ਦੇਈਏ ਕਿ ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਉਸਦੇ ਪਰਿਵਾਰਕ ਮੈਂਬਰਾਂ ਸਮੇਤ ਪਿੰਡ ਤਾਸ਼ਪੁਰ ਵਿੱਚ ਸੋਗ ਦਾ ਮਾਹੌਲ ਹੈ। ਉਥੋਂ ਦੀ ਪੁਲਿਸ ਨੇ ਮਨਜਿੰਦਰ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪਰਿਵਾਰਕ ਮੈਂਬਰਾਂ ਵੱਲੋਂ ਪੁਲਿਸ ਨੂੰ ਬਿਆਨ ਵੀ ਦਰਜ ਕਰਵਾਏ ਗਏ ਹਨ।