ਅੰਮ੍ਰਿਤਸਰ ਵਿੱਚ ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਡੀ.ਐਮ. ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਦੇ ਮਾਮਲੇ ‘ਚ ਪਰਿਵਾਰ ਨੇ ਇਨਸਾਫ਼ ਦੀ ਮੰਗ ਕੀਤੀ ਹੈ। ਪਰਿਵਾਰ ਨੇ ਐਲਾਨ ਕੀਤਾ ਹੈ ਕਿ ਜਦੋਂ ਤੱਕ ਖੁਦਕੁਸ਼ੀ ਲਈ ਮਜਬੂਰ ਕਰਨ ਵਾਲੇ ਜ਼ਿੰਮੇਵਾਰ ਲੋਕਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ, ਉਦੋਂ ਤੱਕ ਗਗਨਦੀਪ ਸਿੰਘ ਦਾ ਅੰਤਿਮ ਸੰਸਕਾਰ ਨਹੀਂ ਕਰਨਗੇ ਅਤੇ ਮ੍ਰਿਤਕ ਦੇਹ ਦਾ ਪੋਸਟ ਮਾਰਟਮ ਵੀ ਕਰਵਾਉਣਗੇ। ਪਰਿਵਾਰ ਨੇ ਆਮ ਆਦਮੀ ਪਾਰਟੀ ਸਰਕਾਰ ਦੇ ਸਾਬਕਾ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਉਨ੍ਹਾਂ ਦੇ ਪਿਤਾ ਸੁਖਦੇਵ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ‘ਤੇ ਅੜਿਆ ਹੋਇਆ ਹੈ। ਉਨ੍ਹਾਂ ਕਿਹਾ, “ਸਾਨੂੰ ਇਨਸਾਫ਼ ਚਾਹੀਦਾ ਹੈ।
ਰੰਧਾਵਾ ਦੀ ਪਤਨੀ, ਸਰਕਾਰੀ ਅਧਿਆਪਕਾ, ਉਪਿੰਦਰ ਕੌਰ ਨੇ ਅੰਮ੍ਰਿਤਸਰ ਵਿੱਚ ਇੱਕ ਪ੍ਰੈਸ ਕਾਨਫਰੰਸ ਕੀਤੀ, ਜਿਸ ਵਿੱਚ ਕਿਹਾ ਗਿਆ ਕਿ ਉਹ ਗ੍ਰਿਫ਼ਤਾਰੀਆਂ ਹੋਣ ਤੱਕ ਪੋਸਟਮਾਰਟਮ ਜਾਂ ਅੰਤਿਮ ਸੰਸਕਾਰ ਨਹੀਂ ਕਰਨਗੇ।


