Punjab

ਮਨਿੰਦਰਜੀਤ ਸਿੰਘ ਬੇਦੀ ਪੰਜਾਬ ਦੇ ਐਡਵੋਕੇਟ ਜਨਰਲ ਨਿਯੁਕਤ

ਪੰਜਾਬ ਸਰਕਾਰ ਨੇ ਸੀਨੀਅਰ ਐਡਵੋਕੇਟ ਮਨਿੰਦਰਜੀਤ ਸਿੰਘ ਬੇਦੀ ਨੂੰ ਸੂਬੇ ਦਾ ਨਵਾਂ ਐਡਵੋਕੇਟ ਜਨਰਲ (ਏ.ਜੀ.) ਨਿਯੁਕਤ ਕੀਤਾ ਹੈ। ਮਨਿੰਦਰਜੀਤ ਸਿੰਘ ਬੇਦੀ ਲੰਬੇ ਸਮੇਂ ਤੋਂ ਕਾਨੂੰਨ ਦੇ ਖੇਤਰ ਵਿਚ ਸਰਗਰਮ ਹਨ ਅਤੇ ਉਨ੍ਹਾਂ ਦੀ ਨਿਯੁਕਤੀ ਨੂੰ ਸਰਕਾਰ ਦੇ ਉਸ ਯਤਨ ਦਾ ਹਿੱਸਾ ਮੰਨਿਆ ਜਾ ਰਿਹਾ ਹੈ, ਜਿਸ ਦਾ ਮਕਸਦ ਸੂਬੇ ਦੀਆਂ ਕਾਨੂੰਨੀ ਚੁਣੌਤੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕਰਨਾ ਹੈ।

ਇਸ ਦੇ ਨਾਲ ਹੀ ਅਨੂ ਛੱਤਰਥੀ ਨੂੰ ਸੀਨੀਅਰ ਐਡੀਸ਼ਨਲ ਐਡਵੋਕੇਟ ਜਨਰਲ ਬਣਾਇਆ ਗਿਆ। ਇਸ ਦੌਰਾਨ 215 ਕਾਨੂੰਨ ਅਧਿਕਾਰੀਆਂ ਨੂੰ ਐਕਸਟੈਂਸ਼ਨ ਮਿਲਿਆ ਹੈ।  ਦੱਸ ਦਈਏ ਕਿ ਮਨਜਿੰਦਰ ਸਿੰਘ ਬੇਦੀ ਖਰੜ ਦੇ ਰਹਿਣ ਵਾਲੇ ਹਨ। ਐਡਵੋਕੇਟ ਮਨਿੰਦਰਜੀਤ ਸਿੰਘ ਬੇਦੀ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿਚ ਲੰਮੇ ਸਮੇਂ ਤੋਂ ਪ੍ਰੈਕਟਿਸ ਕਰ ਰਹੇ ਹਨ ਅਤੇ ਉਨ੍ਹਾਂ ਦੇ ਪਿਤਾ ਸਵ. ਇੰਦਰਜੀਤ ਸਿੰਘ ਬੇਦੀ ਵੂ ਰਾਮਪੁਰਾ ਵਿਖੇ ਵਕਾਲਤ ਕਰਦੇ ਸਨ।

ਪੰਜਾਬ ਸਰਕਾਰ ਨੇ ਦੋ ਸਾਲਾਂ ‘ਚ ਬਦਲਿਆ ਤੀਸਰਾ AG

ਪਿਛਲੇ ਦੋ ਸਾਲਾਂ ਵਿੱਚ ਪੰਜਾਬ ਦੇ ਐਡਵੋਕੇਟ ਜਨਰਲ ਦੇ ਅਹੁਦੇ ਵਿੱਚ ਵਾਰ-ਵਾਰ ਬਦਲਾਅ ਹੋਏ ਹਨ। ਅਨਮੋਲ ਰਤਨ ਸਿੱਧੂ, ਵਿਨੋਦ ਘਈ ਅਤੇ ਹੁਣ ਗੁਰਮਿੰਦਰ ਸਿੰਘ ਗੈਰੀ ਨੇ ਇਸ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਵਿੱਚੋਂ ਇੱਕ ਨੇ ਸਿਰਫ਼ ਇੱਕ ਮਹੀਨਾ ਹੀ ਅਹੁਦਾ ਸੰਭਾਲਿਆ। ਇਹ ਲਗਾਤਾਰ ਅਸਤੀਫ਼ੇ ਪਿੱਛੇ ਕੀ ਕਾਰਨ ਇਹ ਗੱਲ੍ਹ ਹਾਲੇ ਤੱਕ ਸਾਹਮਣੇ ਨਹੀਂ ਆਈ ਹੈ। ਗੁਰਮਿੰਦਰ ਸਿੰਘ ਗੈਰੀ ਨੇ ਅਕਤੂਬਰ 2023 ਵਿੱਚ ਇਹ ਅਹੁਦਾ ਸੰਭਾਲਿਆ, ਜਦੋਂ ਸੀਨੀਅਰ ਵਕੀਲ ਵਿਨੋਦ ਘਈ ਨੇ ਅਸਤੀਫਾ ਦਿੱਤਾ ਸੀ।