ਬਿਉਰੋ ਰਿਪੋਰਟ – ਮਨੀਪੁਰ ਦੇ ਮੁੱਖ ਮੰਤਰੀ ਐਨ ਬੀਰੇਨ ਸਿੰਘ ਨੇ ਐਤਵਾਰ ਸ਼ਾਮ ਨੂੰ ਰਾਜਪਾਲ ਨੂੰ ਆਪਣਾ ਅਸਤੀਫ਼ਾ ਸੌਂਪ ਦਿੱਤਾ। ਨਵੇਂ ਮੁੱਖ ਮੰਤਰੀ ਬਾਰੇ ਫੈਸਲਾ ਇੱਕ ਜਾਂ ਦੋ ਦਿਨਾਂ ਵਿੱਚ ਲਿਆ ਜਾਵੇਗਾ। ਸੂਬੇ ਵਿੱਚ 21 ਮਹੀਨਿਆਂ ਤੋਂ ਜਾਰੀ ਹਿੰਸਾ ਕਾਰਨ ਬੀਰੇਨ ਸਿੰਘ ਬਹੁਤ ਦਬਾਅ ਹੇਠ ਸੀ। ਵਿਰੋਧੀ ਪਾਰਟੀਆਂ ਵੀ ਇਸ ਮੁੱਦੇ ‘ਤੇ ਐਨਡੀਏ ‘ਤੇ ਲਗਾਤਾਰ ਸਵਾਲ ਉਠਾ ਰਹੀਆਂ ਸਨ।ਸੂਤਰਾਂ ਅਨੁਸਾਰ ਰਾਜਪਾਲ ਨੇ ਹੁਣ ਬੀਰੇਨ ਸਿੰਘ ਨੂੰ ਕਾਰਜਕਾਰੀ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਣ ਲਈ ਕਿਹਾ ਹੈ।
ਇਹ ਵੀ ਪੜ੍ਹੋ – ਪੰਜਾਬ ਕੈਬਨਿਟ ਦੀ ਮੀਟਿੰਗ ਦਾ ਬਦਲਿਆ ਸਮਾਂ