ਦਿੱਲੀ (Delhi) ਦੇ ਸਾਬਕਾ ਉੱਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (AAP) ਦੇ ਸੀਨੀਅਰ ਲੀਡਰ ਮਨੀਸ਼ ਸਿਸੋਦੀਆ (Manish Sisodia) ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਜੇਲ੍ਹ ਵਿੱਚ ਬੰਦ ਹਨ। ਉਨ੍ਹਾਂ ਵੱਲੋਂ ਜ਼ਮਾਨਤ ਲੈਣ ਲਈ ਦਿੱਲੀ ਦੀ ਇਕ ਅਦਾਲਤ ਵਿੱਚ ਪਟੀਸ਼ਨਾਂ ਪਾਈਆਂ ਗਈਆਂ ਸਨ, ਜਿਨ੍ਹਾਂ ਨੂੰ ਅਦਾਲਤ ਨੇ 30 ਅਪ੍ਰੈਲ ਨੂੰ ਰੱਦ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਸਿਸੋਦੀਆ ਵੱਲੋਂ ਦਿੱਲੀ ਹਾਈ ਕੋਰਟ ਤੱਕ ਪਹੁੰਚ ਕੀਤੀ ਗਈ ਹੈ।
ਸਿਸੋਦੀਆ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੁਆਰਾ ਦਰਜ ਕੀਤੇ ਗਏ ਮਨੀ ਲਾਂਡਰਿੰਗ ਕੇਸ ਅਤੇ ਕੇਂਦਰੀ ਜਾਂਚ ਬਿਊਰੋ ਦੁਆਰਾ ਜਾਂਚ ਕੀਤੇ ਜਾ ਰਹੇ ਕੇਸਾਂ ਵਿੱਚ ਜ਼ਮਾਨਤ ਦੀ ਮੰਗ ਕੀਤੀ ਹੈ।
ਮਨੀਸ਼ ਸਿਸੋਦੀਆ ਨੇ ਹਾਈ ਕੋਰਟ ਵਿੱਚ ਪਾਈ ਪਟੀਸ਼ਨ ‘ਤੇ ਫੌਰੀ ਸੁਣਵਾਈ ਦੀ ਅਪੀਲ ਕੀਤੀ ਸੀ ਪਰ ਅਦਾਲਤ ਨੇ ਇਸ ‘ਤੇ ਸ਼ੁੱਕਰਵਾਰ 3 ਮਈ ਨੂੰ ਸੁਣਵਾਈ ਕਰਨ ਦਾ ਫੈਸਲਾ ਲਿਆ ਹੈ।
ਇਹ ਵੀ ਪੜ੍ਹੋ – ਅੰਮ੍ਰਿਤਪਾਲ ਸਿੰਘ ਦੇ ਚੋਣ ਪ੍ਰਚਾਰ ਲਈ ਬਣਿਆ ਵੱਟਸਐਪ ਗਰੁੱਪ ‘BLOCK!’