India

ਮਨੀਸ਼ ਸਿਸੋਦੀਆ ਪਹੁੰਚੇ ਸੁਪਰੀਮ ਕੋਰਟ, ਮੰਗੀ ਜ਼ਮਾਨਤ

ਦਿੱਲੀ ਦੇ ਸਾਬਕਾ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਵੱਲੋਂ ਜ਼ਮਾਨਤ ਲਈ ਸੁਪਰੀਮ ਕੋਰਟ (Supreme Court) ਤੱਕ ਪਹੁੰਚ ਕੀਤੀ ਹੈ। ਮਨੀਸ਼ ਸਿਸੋਦੀਆ ਨੂੰ ਈਡੀ ਅਤੇ ਸੀਬੀਆਈ ਵੱਲੋਂ ਸਿਸਦੀਆ ਦੇ ਖਿਲਾਫ ਮਨੀ ਲਾਂਡਰਿੰਗ ਅਤੇ ਭ੍ਰਿਸ਼ਟਾਚਾਰ ਕਈ ਮਾਮਲੇ ਵੀ ਦਰਜ ਕੀਤੇ ਗਏ ਹਨ। ਮਨੀਸ਼ ਦਿੱਲੀ ਦੀ ਸ਼ਰਾਬ ਨੀਤੀ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਹਨ। ਉਹ ਪਿਛਲੇ 15 ਮਹਿਨਿਆਂ ਤੋਂ ਤਿਹਾੜ ਜੇਲ੍ਹ ਵਿੱਚ ਕੈਦ ਹਨ। ਮਨੀਸ਼ ਨੂੰ 26 ਫਰਵਰੀ 2023 ਨੂੰ ਗ੍ਰਿਫਤਾਰ ਕੀਤਾ ਗਿਆ ਸੀ।

ਇਸ ਤੋਂ ਪਹਿਲਾਂ 21 ਮਈ ਨੂੰ ਦਿੱਲੀ ਹਾਈਕੋਰਟ ਵੱਲੋਂ ਮਨੀਸ਼ ਸਿਸੋੋਦਿਆ ਦੀ ਜ਼ਮਾਨਤ ਅਰਜੀ ਨੂੰ ਖ਼ਾਰਜ ਕਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਹੁਣ ਉਨ੍ਹਾਂ ਵੱਲੋਂ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ।

ਇਹ ਵੀ ਪੜ੍ਹੋ –  ਰਾਜਕੁਮਾਰ ਆਨੰਦ ਦਾ ਅਸਤੀਫ਼ਾ ਹੋਇਆ ਪ੍ਰਵਾਨ