‘ਦ ਖ਼ਾਲਸ ਬਿਊਰੋ : ਪੰਜਾਬ ਕਾਂਗਰਸ ਵਿੱਚ ਅੰਦਰੂਨੀ ਕਲੇਸ਼ ਖਤਮ ਨਹੀ ਹੋ ਰਿਹਾ ਹੈ। ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਟ ਮਨੀਸ਼ ਤਿਵਾੜੀ ਨੇ ਪਾਰਟੀ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ‘ਤੇ ਮੁੜ ਨਿਸ਼ਾਨਾ ਸਾਧ ਦਿੱਤਾ ਹੈ। ਮਨੀਸ਼ ਤਿਵਾੜੀ ਨੇ ਦੋਹਾਂ ਆਗੂਆਂ ਦੀ ਗੰਭੀਰਤਾ ‘ਤੇ ਸਵਾਲ ਖੜੇ ਕਰ ਦਿੱਤੇ ਹਨ। ਉਨ੍ਹਾਂ ਨੇ ਆਪਣੇ ਟਵੀਟ ਵਿੱਚ ਕਿਹਾ ਕਿ ਪੰਜਾਬ ਨੂੰ ਇੱਕ ਐਸਾ ਮੁੱਖ ਮੰਤਰੀ ਚਾਹੀਦਾ ਹੈ ਜਿਸ ਕੋਲ ਪੰਜਾਬ ਦੀਆਂ ਚਣੇਤੀਆਂ ਦੇ ਹੱਲ ਹੋਣ। ਉਹ ਸਖ਼ਤ ਫੈਂਸਲੇ ਲੈਣ ਦੇ ਸਮਰੱਥ ਹੋਵੇ । ਪੰਜਾਬ ਨੂੰ ਗੰਭੀਰ ਲੋਕਾਂ ਦੀ ਲੋੜ ਹੈ ,ਨਾ ਕਿ ਵਾਧੇ ਕਰਨ ਵਾਲਿਆਂ ਦੀ। ਦੱਸ ਦਈਏ ਕਿ ਚਰਨਜੀਤ ਸਿੰਘ ਚੰਨੀ ਅਤੇ ਨਵਜੋਤ ਸਿੰਘ ਸਿੱਧੂ ਆਪਣੇ ਆਪ ਨੂੰ ਮੁੱਖ ਮੰਤਰੀ ਦੇ ਚਿਹਰੇ ਵਜੋਂ ਪੇਸ਼ ਕਰਨ ‘ਚ ਲੱਗੇ ਹੋਏ ਹਨ । ਜਦ ਕਿ ਪਾਰਟੀ ਹਾਈ ਕਮਾਂਡ ਤਿੰਨ ਸੀਨੀਅਰ ਆਗੂਆਂ ਨੂੰ ਚੋਣਾਂ ਵਿੱਚ ਅਗਵਾਈ ਕਰਨ ਦੀ ਜਿੰਮੇਵਾਰੀ ਦੇ ਚੁੱਕੀ ਹੈ।