The Khalas Tv Blog Punjab ਮਨੀਸ਼ ਤਿਵਾੜੀ ਦਾ ਪੰਜਾਬ ਕਾਂਗਰਸ ‘ਤੇ ਵੱਡਾ ਹ ਮਲਾ
Punjab

ਮਨੀਸ਼ ਤਿਵਾੜੀ ਦਾ ਪੰਜਾਬ ਕਾਂਗਰਸ ‘ਤੇ ਵੱਡਾ ਹ ਮਲਾ

ਦ ਖ਼ਾਲਸ ਬਿਊਰੋ : ਮੈਂਬਰ ਪਾਰਲੀਮੈਂਟ ਮਨੀਸ਼ ਤਿਵਾੜੀ ਨੇ ਪੰਜਾਬ ਦੀ ਲੀਡਰਸ਼ਿਪ ਦੇ ਨਿਸ਼ਾਨਾਂ ਸਾਧਦਿਆਂ ਕਿਹਾ ਹੈ ਕਿ ਪੰਜਾਬ ਦਾ ਕੋਈ ਵੀ ਲੀਡਰ ਯੂਕਰੇਨ ‘ਚ ਫਸੇ ਪੰਜਾਬੀ ਵਿਦਿਆਰਥੀਆਂ ਦੀ ਕੋਈ ਸਾਰ ਨਹੀਂ ਲੈ ਰਿਹਾ। ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ ਲਈ ਕਿੱਥੇ ਹਨ ਸਿਆਸੀ ਪਾਰਟੀਆਂ ਜਿਨ੍ਹਾਂ ਨੇ ਪੰਜਾਬ ਦੀਆਂ ਚੋਣਾਂ ਇੰਨੇ ਜੋਸ਼ ਨਾਲ ਲੜੀਆਂ ਸਨ।

ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਉਹ ਹੈਰਾਨ ਹਨ ਕਿ ਪੰਜਾਬ ਕਾਂਗਰਸ ਦੇ ਸਾਰੇ ਮਹਾਨ ਆਗੂ ਇਸ ਮੁਸੀਬਤ ਦੀ ਘੜੀ ਕਿਤੇ ਵੀ ਨਜ਼ਰ ਨਹੀਂ ਆ ਰਹੇ ਹਨ “ਜਦਕਿ ਸਾਡੇ ਹਜ਼ਾਰਾਂ ਬੱਚੇ ਯੂਕਰੇਨ ਵਿੱਚ ਖ਼ਤਰੇ ਵਿੱਚ ਹਨ”। ਉਨ੍ਹਾਂ ਨੇ ਸਵਾਲ ਕਰਦਿਆਂ ਕਿਹਾ ਕਿ ਕਿੱਥੇ ਹਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਕਿੱਥੇ ਹੈ ਉਨ੍ਹਾਂ ਦਾ ਪੰਜਾਬ ਮਾਡਲ। ਉਨ੍ਹਾਂ ਨੇ ਇਹ ਵੀ ਕਿਹਾ ਕਿ ਸਿਰਫ ਪੰਜਾਬ ਦੇ ਸੰਸਦ ਮੈਂਬਰ ਦੀ ਹਨ ਜੋ ਯੂਕਰੇਨ ‘ਚ ਫਸੇ ਪੰਜਾਬੀਆਂ ਲਈ ਫਿਕਰਮੰਦ ਹਨ, ਜਦਕਿ ਪੰਜਾਬ ਦੇ ਸਾਰੇ ਕਾਂਗਰਸੀ ਆਗੂ ‘ਗਾਇਬ’ ਹਨ।

https://twitter.com/ManishTewari/status/1499044959676432386?s=20&t=aRhZ_hNGf6Vo8fn-Shiu5w
Exit mobile version