‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਪੰਜਾਬ ਸਰਕਾਰ ਨੂੰ ਸਵਾਲ ਕੀਤਾ ਹੈ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਸਰਹੱਦੀ ਖੇਤਰ ਵਿੱਚ ਬੀਐੱਸਐੱਫ ਦਾ ਅਧਿਕਾਰ ਖੇਤਰ ਵਧਾਏ ਨੂੰ ਇੱਕ ਮਹੀਨੇ ਦਾ ਸਮਾਂ ਹੋ ਚੁੱਕਿਆ ਹੈ। ਚੰਨੀ ਸਰਕਾਰ ਨੇ ਇਸ ਬਾਰੇ ਸੁਪਰੀਮ ਕੋਰਟ ਵਿੱਚ ਚੁਣੌਤੀ ਕਿਉਂ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਚੰਨੀ ਸਰਕਰ ਨੂੰ ਬੀਐੱਸਐੱਫ ਮੁੱਦੇ ਬਾਰੇ ਇੱਕ ਮਹੀਨੇ ਬਾਅਦ ਯਾਦ ਆਈ ਹੈ।
