ਬਿਉਰੋ ਰਿਪੋਰਟ – ਸਾਬਕਾ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ (Sukhbir Singh badal) ‘ਤੇ ਅੱਜ ਹੋਏ ਹਮਲੇ ਤੋਂ ਬਾਅਦ ਹੁਣ ਵਿਰੋਧੀ ਧਿਰਾਂ ਨੇ ਪੰਜਾਬ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਭਾਜਪਾ ਦੇ ਸੀਨੀਅਰ ਲੀਡਰ ਮਨਜਿੰਦਰ ਸਿੰਘ ਸਿਰਸਾ ਨੇ ਆਪਣਾ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਵਿਚ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ, ਉਦੋਂ ਤੋਂ ਪੰਜਾਬ ਵਿੱਚ ਕੋਈ ਕਾਨੂੰਨ ਨਹੀਂ ਬਚੀ ਹੈ। ਪੰਜਾਬ ਨੂੰ ਜੇਲ੍ਹਾਂ ਵਿੱਚੋਂ ਚਲਾਇਆ ਜਾ ਰਿਹਾ ਹੈ। ਜੇਲ੍ਹਾਂ ਵਿੱਚੋਂ ਗੈਂਗਸਟਰ ਰਾਜ ਕਰ ਰਹੇ ਹਨ। ਸਿਰਸਾ ਨੇ ਕਿਹਾ ਕਿ ਇਹ ਸੁਰੱਖਿਆ ਪੱਖੋਂ ਵੱਡੀ ਕਮੀ ਹੈ।
ਜ਼ੈੱਡ ਪਲੱਸ ਸੁਰੱਖਿਆ ਹੋਣ ਦੇ ਬਾਵਜੂਦ ਪੰਜਾਬ ਵਿੱਚ ਕੋਈ ਵੀ ਵਿਅਕਤੀ ਸੁਰੱਖਿਅਤ ਨਹੀਂ ਹੈ। ਸਿਰਸਾ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਨੇ ਪੰਜਾਬ ਨੂੰ ਤਬਾਹੀ ਦੇ ਰਾਹ ‘ਤੇ ਪਾ ਦਿੱਤਾ ਹੈ। ਪੰਜਾਬ ਵਿੱਚ ਜੇਲ੍ਹਾਂ ਅਤੇ ਬੰਦੂਕਾਂ ਦਾ ਰਾਜ ਹੈ। ਅੱਜ ਕੋਈ ਵੀ ਵਿਅਕਤੀ ਸੁਰੱਖਿਅਤ ਨਹੀਂ ਹੈ। ਇੱਥੇ ਵੱਡੇ-ਵੱਡੇ ਲੋਕ ਕਤਲ ਹੋ ਰਹੇ ਹਨ। ਅੱਜ ਸਾਰਾ ਦੇਸ਼ ਦੇਖ ਰਿਹਾ ਹੈ ਕਿ ਪੰਜਾਬ ਕਿਸ ਕਗਾਰ ‘ਤੇ ਖੜ੍ਹਾ ਹੈ।
ਇਹ ਵੀ ਪੜ੍ਹੋ – ਸੁਖਬੀਰ ਬਾਦਲ ਤੇ ਗੋਲੀ ਚਲਾਉਣ ਵਾਲਾ ਜਾਣੋ ਕੌਣ ਹੈ ਵਿਅਕਤੀ!