India

ਮਨਜਿੰਦਰ ਸਿਰਸਾ ਨੇ ਪੰਜਾਬੀ ‘ਚ ਲਿਆ ਦਿੱਲੀ ਦੇ ਮੰਤਰੀ ਵਜੋਂ ਹਲਫ਼

ਦਿੱਲੀ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕ ਸਮਾਗਮ ਵਿੱਚ ਮਨਜਿੰਦਰ ਸਿੰਘ ਸਿਰਸਾ ਨੇ ਮੰਤਰੀ ਅਹੁਦੇ ਦੀ ਸਹੁੰ ਚੁੱਕੀ ਹੈ। ਉਨ੍ਹਾਂ ਨੇ ਪੰਜਾਬੀ ਭਾਸ਼ਾ ਵਿੱਚ ਸਹੁੰ ਚੁੱਕੀ ਹੈ। ਮਨਜਿੰਦਰ ਸਿੰਘ ਸਿਰਸਾ ਨੂੰ ਦਿੱਲੀ ਦੀ ਰਾਜੌਰੀ ਗਾਰਡਨ ਵਿਧਾਨ ਸਭਾ ਸੀਟ ਤੋਂ ਸ਼ਾਨਦਾਰ ਜਿੱਤ ਹਾਸਿਲ ਕੀਤੀ ਹੈ। ਮਨਜਿੰਦਰ ਸਿਰਸਾ ਨੇ 18 ਹਜ਼ਾਰ 190 ਵੋਟਾਂ ਤੋਂ ਜਿੱਤ ਦਰਜ ਕੀਤੀ ਹੈ।

ਰੇਖਾ ਗੁਪਤਾ ਤੋਂ ਇਲਾਵਾ, LG ਨੇ ਪ੍ਰਵੇਸ਼ ਵਰਮਾ, ਰਵਿੰਦਰ ਇੰਦਰਰਾਜ ਸਿੰਘ, ਆਸ਼ੀਸ਼ ਸੂਦ, ਕਪਿਲ ਮਿਸ਼ਰਾ ਅਤੇ ਪੰਕਜ ਕੁਮਾਰ ਸਿੰਘ ਨੂੰ ਮੰਤਰੀ ਅਹੁਦੇ ਦੀ ਸਹੁੰ ਚੁਕਾਈ

ਪ੍ਰਵੇਸ਼ ਵਰਮਾ ਨੇ ਨਵੀਂ ਦਿੱਲੀ ਸੀਟ ਤੋਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਕਾਂਗਰਸ ਉਮੀਦਵਾਰ ਸੰਦੀਪ ਦੀਕਸ਼ਿਤ ਨੂੰ ਹਰਾਇਆ ਸੀ।

ਕਪਿਲ ਮਿਸ਼ਰਾ ਪਹਿਲਾਂ ਆਮ ਆਦਮੀ ਪਾਰਟੀ ਵਿੱਚ ਰਹਿ ਚੁੱਕੇ ਹਨ ਅਤੇ ਅਰਵਿੰਦ ਕੇਜਰੀਵਾਲ ਦੀ ਸਰਕਾਰ ਵਿੱਚ ਮੰਤਰੀ ਵੀ ਰਹਿ ਚੁੱਕੇ ਹਨ।