‘ਦ ਖ਼ਾਲਸ ਬਿਊਰੋ : ਮਲੇਰਕੋਟਲਾ ਦੇ ਲੁਧਿਆਣਾ ਬਾਈਪਾਸ ਨੇੜੇ ਅੱਜ ਸਵੇਰੇ ਜਿੰਮ ਵਿਚ ਕਸਰਤ ਕਰਨ ਜਾ ਰਹੇ ਆਮ ਆਦਮੀ ਪਾਰਟੀ ਦੇ ਕੌਂਸਲਰ ਅਕਬਰ ਭੋਲੀ ਦੀ ਮੋਟਰਸਾਇਕਲ ਸਵਾਰ ਦੋ ਅਣਪਛਾਤੇ ਹਮ ਲਾਵਰਾਂ ਨੇ ਗੋ ਲੀਆਂ ਮਾ ਰ ਕੇ ਹੱ ਤਿਆ ਕਰ ਦਿੱਤੀ। ਇਸ ਮਗਰੋਂ ਵਿਰੋਧੀ ਧਿਰਾਂ ਨੇ ਸੀਐਮ ਭਗਵੰਤ ਮਾਨ ਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਘੇਰਿਆ ਹੈ।
ਬੀਜੇਪੀ ਲੀਡਰ ਮਨਜਿੰਦਰ ਸਿਰਸਾ ਨੇ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਕੰਮ ਵਿੱਚ ਅਰਵਿੰਦ ਕੇਜਰੀਵਾਲ ਦੀ ਦਖਲਅੰਦਾਜ਼ੀ ਨੇ ਸੂਬੇ ਵਿੱਚ ਅਮਨ-ਕਾਨੂੰਨ ਨੂੰ ਵਿਗਾੜ ਦਿੱਤਾ ਹੈ। ਅੱਜ ਅਣਪਛਾਤੇ ਸ਼ੂ ਟਰਾਂ ਵੱਲੋਂ ਦਿਨ-ਦਿਹਾੜੇ ‘ਆਪ’ ਪੰਜਾਬ ਮਲੇਰਕੋਟਲਾ ਦੇ ਕੌਂਸਲਰ ਦੀ ਹੱ ਤਿਆ ਕਰ ਦਿੱਤੀ ਗਈ ਹੈ। ਇਹ ਭੈੜੇ ਹਾਲਾਤ ਤਾਂ ਹੀ ਸੁਧਰ ਸਕਦੇ ਹਨ ਜੇਕਰ ਭਗਵੰਤ ਮਾਨ ਕਠਪੁਤਲੀ ਮੁੱਖ ਮੰਤਰੀ ਬਣਨ ਦੀ ਬਜਾਏ ਖੁਦ ਕਮਾਨ ਸੰਭਾਲਣ।
ਦੱਸ ਦਈਏ ਕਿ ਦੋ ਅਣਪਛਾਤੇ ਕਲੱਬ ‘ਚ ਦਾਖ਼ਲ ਹੋ ਕੇ ਮੁਹੰਮਦ ਅਕਬਰ ਉਰਫ ਭੋਲੀ ‘ਤੇ ਗੋ ਲੀ ਚਲਾਉਣ ਉਪਰੰਤ ਮੌਕੇ ‘ਤੋਂ ਫ਼ਰਾਰ ਹੋ ਗਏ। ਮੁਹੰਮਦ ਅਕਬਰ ਨੂੰ ਸਿਵਲ ਹਸਪਤਾਲ ਮਾਲੇਰਕੋਟਲਾ ਵਿਖੇ ਪਹੁੰਚਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿ ਤਕ ਕਰਾਰ ਦਿੱਤਾ। ਪਤਾ ਲੱਗਦਿਆਂ ਹੀ ਪੁ ਲੀਸ ਨੇ ਮੌਕੇ ‘ਤੇ ਪੁੱਜ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।