Punjab

ਮਨਜੀਤ ਸਿੰਘ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ

Shiromani Akali Dal

‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਮਨਜੀਤ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ। ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਨਜੀਤ ਸਿੰਘ ਟਕਸਾਲੀ ਪਰਿਵਾਰ ਨਾਲ ਸਬੰਧ ਰੱਖਦੇ ਹਨ। ਉਹ ਹਲਕਾ ਭਿੱਖੀਵਿੰਡ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਹਨ ਅਤੇ ਇਸੇ ਹਲਕੇ ਤੋਂ ਦੋ ਵਾਰ ਮੈਂਬਰ ਚੁਣੇ ਗਏ ਹਨ।