‘ਦ ਖ਼ਾਲਸ ਬਿਊਰੋ :- ਕੁੱਝ ਦਿਨ ਪਹਿਲਾਂ ਦੇਸ਼ ਦੇ ਸਾਬਕਾ ਮੰਤਰੀ ਮਨਮੋਹਨ ਸਿੰਘ ਨੂੰ ਸਾਹ ਲੈਣ ਤੇ ਛਾਤੀ ’ਚ ਦਰਦ ਹੋਣ ਕਾਰਨ ਦਿੱਲੀ ਦੇ ਏਮਜ਼ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਜਿਸ ਕਾਰਨ ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਸੀ। ਪਰ ਜਲਦੀ ਹੀ ਮਨਮੋਹਨ ਸਿੰਘ ਦੇ ਪਰਿਵਾਰ ਤੇ ਦੇਸ਼ ਦੇ ਲੋਕਾਂ ਦੀ ਦੁਆਵਾਂ ਨਾਲ ਉਨ੍ਹਾਂ ਦੀ ਸਿਹਤ ‘ਚ ਵੱਡੀ ਤਬਦੀਲੀ ਹੋਈ ਤੇ ਡਾਕਟਰਾਂ ਦੀ ਪੁਸ਼ਟੀ ਮੁਤਾਬਕ ਉਹ ਠੀਕ ਦੱਸੇ ਗਏ। ਜਿਸ ਕਾਰਨ ਉਨ੍ਹਾਂ ਨੂੰ ਕੱਲ੍ਹ ਏਮਜ਼ ਤੋਂ ਛੁੱਟੀ ਮਿਲ ਗਈ ਹੈ। ਹਸਪਤਾਲ ਦੇ ਡਾਕਟਰਾਂ ਦੀ ਜਾਣਕਾਰੀ ਮੁਤਾਬਕ ਉਨ੍ਹਾਂ ਨੂੰ ਕੱਲ੍ਹ ਦੁਪਹਿਰ ਲਗਪਗ 12.30 ਵਜੇ ਛੁੱਟੀ ਮਿਲੀ।

ਜਦਕਿ ਬੀਤੇ ਦਿਨ ਉਨ੍ਹਾਂ ਨੂੰ ਪ੍ਰਾਈਵੇਟ ਵਾਰਡ ’ਚ ਸ਼ਿਫਟ ਕੀਤਾ ਗਿਆ ਸੀ। ਉਨ੍ਹਾਂ ਦੇ ਕੋਵਿਡ- 19 ਦੇ ਟੈਸਟ ਵੀ ਕੀਤੇ ਗਏ ਸਨ, ਜਿਨ੍ਹਾਂ ਦੇ ਨਤੀਜੇ ਨੈਗੇਟਿਵ ਆਏ ਹਨ।