The Khalas Tv Blog Lok Sabha Election 2024 ਸਿਮਰਨਜੀਤ ਸਿੰਘ ਮਾਨ ਦਾ ਵੱਡਾ ਐਲਾਨ, ਉਮੀਦਵਾਰ ਲੈਣਗੇ ਵਾਪਸ
Lok Sabha Election 2024 Punjab

ਸਿਮਰਨਜੀਤ ਸਿੰਘ ਮਾਨ ਦਾ ਵੱਡਾ ਐਲਾਨ, ਉਮੀਦਵਾਰ ਲੈਣਗੇ ਵਾਪਸ

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (SAD Amritsar)  ਨੇ ਖਡੂਰ ਸਾਹਿਬ (Khadoor Sahib) ਤੋਂ ਆਪਣੇ ਉਮੀਦਵਾਰ ਦਾ ਨਾਮ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਅੱਜ ਇਸ ਦਾ ਐਲਾਨ ਕੀਤਾ ਹੈ। ਦੱਸ ਦਈਏ ਕਿ ਇਸ ਲੋਕ ਸਭਾ ਸੀਟ ਤੋਂ ਅੰਮ੍ਰਿਤਪਾਲ ਸਿੰਘ ਨੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਐਲਾਨ ਕੀਤਾ ਹੈ। ਅਕਾਲੀ ਦਲ ਅੰਮ੍ਰਿਤਸਰ ਦਾ ਦਾਅਵਾ ਹੈ ਕਿ ਉਹ ਇਹ ਸੀਟ ਅੰਮ੍ਰਿਤਪਾਲ ਸਿੰਘ ਲਈ ਛੱਡ ਰਹੇ ਹਨ। ਪਾਰਟੀ ਨੇ ਆਖਿਆ ਹੈ ਕਿ ਅੰਮ੍ਰਿਤਪਾਲ ਦਾ ਇੱਥੋਂ ਸਮਰਥਨ ਕੀਤਾ ਜਾਵੇਗਾ।

ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਐਲਾਨ ਕਰਦਿਆਂ ਕਿਹਾ ਕਿ ਜੇਕਰ ਅੰਮ੍ਰਿਤਪਾਲ ਸਿੰਘ ਵੱਲੋਂ ਕਾਗਜ ਦਾਖਲ ਕੀਤੇ ਜਾਂਦੇ ਹਨ ਤਾਂ ਉਹ ਆਪਣੇ ਉਮੀਦਵਾਰ ਨੂੰ ਚੋਣ ਮੈਦਾਨ ਵਿੱਚ ਨਹੀਂ ਉਤਾਰਨਗੇ। ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਉਨ੍ਹਾਂ ਦਾ ਸਤਿਕਾਰ ਕਰਦੀ ਹੈ। ਜੇਕਰ ਉਹ ਮੈਦਾਨ ਵਿੱਚ ਉਤਰਦੇ ਹਨ ਤਾਂ ਅਸੀਂ ਅੰਮ੍ਰਿਤਪਾਲ ਦਾ ਸਾਥ ਦੇਵਾਂਗੇ।

Exit mobile version