The Khalas Tv Blog Punjab ਮਾਨ ਨੇ ਵਿਧਾਨ ਸਭਾ ਸੈਸ਼ਨ ਨੂੰ ਲੈ ਕੇ ਰਾਜਪਾਲ ਨੂੰ ਕੀਤੇ ਮੋੜਵੇਂ ਸਵਾਲ, ਕਿਹਾ ਇਹ ਜ਼ਿਆਦਾ ਹੋ ਰਿਹਾ
Punjab

ਮਾਨ ਨੇ ਵਿਧਾਨ ਸਭਾ ਸੈਸ਼ਨ ਨੂੰ ਲੈ ਕੇ ਰਾਜਪਾਲ ਨੂੰ ਕੀਤੇ ਮੋੜਵੇਂ ਸਵਾਲ, ਕਿਹਾ ਇਹ ਜ਼ਿਆਦਾ ਹੋ ਰਿਹਾ

Mann asked Rajral about the Vidhan Sabha session, saying that it is becoming too much

ਮਾਨ ਨੇ ਵਿਧਾਨ ਸਭਾ ਸੈਸ਼ਨ ਨੂੰ ਲੈ ਕੇ ਰਾਜਪਾਲ ਨੂੰ ਕੀਤੇ ਮੋੜਵੇਂ ਸਵਾਲ, ਕਿਹਾ ਇਹ ਜ਼ਿਆਦਾ ਹੋ ਰਿਹਾ

ਮੁਹਾਲੀ : ਪੰਜਾਬ ਸਰਕਾਰ ਨੇ ਪੰਜਾਬ ਵਿਧਾਨ( Punjab Vidhan Sabha session)ਸਭਾ ਦਾ ਇੱਕ ਦਿਨਾਂ ਸੈਸ਼ਨ 27 ਸਤੰਬਰ ਨੂੰ ਸੱਦਿਆ ਹੈ। ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਦੇ 27 ਸਤੰਬਰ ਨੁੰ ਹੋਣ ਵਾਲੇ ਇਜਲਾਸ ਲਈ ਪ੍ਰਵਾਨਗੀ ਮੰਗੀ ਗਈ ਸੀ। ਜਿਸ ਨੂੰ ਲੈ ਕੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ(Rajpal Banwarilal purohit) ਨੇ ਪੰਜਾਬ ਵਿਧਾਨ ਸਭਾ ਦੇ ਸਕੱਤਰ ਤੋਂ ਸੈਸ਼ਨ ਦੀ ਲੈਜਿਸਲੇਟਿਵ ਬਿਜਨੈਸ ਡਿਟੇਲ ਮੰਗੀ ਹੈ। ਪੰਜਾਬ ਰਾਜ ਭਵਨ ਤੋਂ ਜਾਰੀ ਚਿੱਠੀ ਵਿੱਚ 27 ਸਤੰਬਰ ਨੂੰ ਹੋਣ ਵਾਲੇ ਵਿਧਾਨ ਸਭਾ ਸ਼ੈਸਨ ਦਾ ਵੇਰਵਾ ਮੰਗਿਆ ਹੈ। ਇਸ ਨੂੰ ਲੈ ਕੇ ਮੁੱਖ ਮੰਤਰੀ  ਭਗਵੰਤ ਸਿੰਘ ਮਾਨ(CM Bhagwant Mann) ਨੇ ਕਿਹਾ ਕਿ  ਪਹਿਲਾਂ 75 ਸਾਲਾ ਦੇ ਰਾਜ ਵਿੱਚ ਕਦੇ ਡਿਟੇਲ ਨਹੀਂ ਮੰਗੀ। ਸੈਸ਼ਨ ਤੋਂ ਪਹਿਲਾਂ ਕਿਸੇ ਰਾਜਪਾਲ ਨੇ ਬਿਸਨੈਸ ਨਹੀਂ ਪੁਛਿਆ।

ਉਨ੍ਹਾਂ ਨੇ ਟਵਿਟ ਕਰਦਿਆਂ ਕਿਹਾ ਕਿ  ਵਿਧਾਨ ਸਭਾ ਦੇ ਕਿਸੇ ਵੀ ਸੈਸ਼ਨ ਤੋਂ ਪਹਿਲਾਂ ਸਰਕਾਰ/ਪ੍ਰਧਾਨ ਦੀ ਸਹਿਮਤੀ ਮਹਿਜ਼ ਇੱਕ ਰਸਮ  ਹੈ। 75 ਸਾਲਾਂ ਵਿੱਚ, ਕਿਸੇ ਵੀ ਪ੍ਰਧਾਨ/ਸਰਕਾਰ ਨੇ ਸੈਸ਼ਨ ਬੁਲਾਉਣ ਤੋਂ ਪਹਿਲਾਂ ਕਦੇ ਵੀ ਵਿਧਾਨਕ ਕਾਰੋਬਾਰ ਦੀ ਸੂਚੀ ਨਹੀਂ ਪੁੱਛੀ। ਵਿਧਾਨਕ ਕਾਰੋਬਾਰ ਦਾ ਫੈਸਲਾ BAC ਅਤੇ ਸਪੀਕਰ ਦੁਆਰਾ ਕੀਤਾ ਜਾਂਦਾ ਹੈ। ਅਗਲੀ ਸਰਕਾਰ ਸਾਰੇ ਭਾਸ਼ਣਾਂ ਨੂੰ ਵੀ ਉਸ ਦੁਆਰਾ ਪ੍ਰਵਾਨਿਤ ਕਰਨ ਲਈ ਕਹੇਗੀ। ਇਹ ਬਹੁਤ ਜ਼ਿਆਦਾ ਹੋ ਰਿਹਾ ਹੈ।

ਦੱਸ ਦਈਏ ਕਿ ਇਸ ਤੋਂ ਪਹਿਲਾਂ 22 ਸਤੰਬਰ ਦਾ ਸੈਸ਼ਨ ਇੱਕ ਦਿਨ ਪਹਿਲਾ ਰਾਜਪਾਲ ਦੇ ਹੁਕਮਾਂ ਉਤੇ ਰੱਦ ਕਰ ਦਿੱਤਾ ਸੀ। ਰਾਜਪਾਲ ਨੇ ਕਿਹਾ ਕਿ ਭਰੋਸਗੀ ਮਤੇ ਲਈ ਸਪੈਸ਼ਲ ਇਜਲਾਸ ਨਹੀਂ ਹੋ ਸਕਦਾ। ਰਾਜਪਾਲ ਨੇ ਕਾਨੂੰਨੀ ਰਾਇ ਲੈਣ ਤੋਂ ਬਾਅਦ ਇਹ ਫੈਸਲਾ ਲਿਆ ਹੈ। ਹਾਲਾਂਕਿ, ਰਾਜਪਾਲ ਨੇ 20 ਤਾਰੀਕ ਨੂੰ ਇਜਲਾਸ ਸੱਦਣ ਦੀ ਸਹਿਮਤੀ ਦਿੱਤੀ ਸੀ।

ਮਾਨ ਸਰਕਾਰ ਵੱਲੋਂ ਇਹ ਇਜਲਾਸ 22 ਸਤੰਬਰ ਨੂੰ ਸਵੇਰੇ 11:00 ਵਜੇ ਬੁਲਾਇਆ ਗਿਆ ਸੀ। ਇਸ ਮੀਟਿੰਗ ਵਿੱਚ ਵਿਧਾਨ ਸਭਾ ਵਿੱਚ ਸਾਰੇ ਮੰਤਰੀਆਂ ਵੱਲੋਂ ਵਿਸ਼ਵਾਸ ਮਤਾ ਹਾਸਲ ਕਰਨ ਤੋਂ ਇਲਾਵਾ ਪਾਰਟੀ ’ਤੇ ਲੱਗ ਰਹੇ  ਹੋਰ ਦੋਸ਼ਾਂ ਦਾ ਜਵਾਬ ਦੇਣ ਦੀ ਰਣਨੀਤੀ ਵੀ ਬਣਾਈ ਗਈ ਸੀ।

‘ਆਪ੍ਰੇਸ਼ਨ ਲੋਟਸ’ ਦੇ ਰੌਲੇ ਕਾਰਨ ਪੰਜਾਬ ਸਰਕਾਰ ਆਪਣੇ ਵਿਧਾਇਕਾਂ ਦਾ ਭਰੋਸਾ ਜਿੱਤਣਾ ਚਾਹੁੰਦੀ ਹੈ। ਆਪ ਆਗੂਆਂ ਦਾ ਕਹਿਣਾ ਸੀ ਕਿ ਇਸ ਵਿਸ਼ੇਸ਼ ਇਜਲਾਸ ਵਿਚ ਪੰਜਾਬ ਵਿਚ ਲੋਕਤੰਤਰੀ ਢੰਗ ਨਾਲ ਚੁਣੀ ਗਈ ਸਰਕਾਰ ਨੂੰ ਡੇਗਣ ਦੀਆਂ ਕੋਸ਼ਿਸ਼ਾਂ ਦਾ ਪਰਦਾਫਾਸ਼ ਕੀਤਾ ਜਾਵੇਗਾ।

ਆਮ ਆਦਮੀ ਪਾਰਟੀ ਵੱਲੋਂ ਇਲਜ਼ਾਮ ਲਗਾਏ ਗਏ ਸਨ ਕਿ ਪੰਜਾਬ ਵਿਚ ਭਾਜਪਾ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨਾਲ ਸੰਪਰਕ ਕਰਕੇ ਉਹਨਾਂ ਨੂੰ ਕਰੋੜਾਂ ਦੇ ਆਫ਼ਰ ਦੇ ਰਹੀ ਹੈ ਅਤੇ ਭਾਜਪਾ ਵਿਚ ਸ਼ਾਮਿਲ ਕਰਨਾ ਚਾਹੁੰਦੀ ਹੈ, ਜਿਸ ਤੋਂ ਬਾਅਦ ਸਿਆਸਤ ਵਿੱਚ ਭੂਚਾਲ ਆ ਗਿਆ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਅਸਥਿਰ ਕਰਨ ਦੇ ਨਾਪਾਕ ਮਨਸੂਬੇ ਬੁਰੀ ਤਰ੍ਹਾਂ ਫੇਲ੍ਹ ਹੋ ਗਏ ਹਨ ਕਿਉਂਕਿ ਸਾਡੀ ਪਾਰਟੀ ਦੇ ਵਿਧਾਇਕ ਸੂਬੇ ਦੇ ਲੋਕਾਂ ਪ੍ਰਤੀ ਵਫ਼ਾਦਾਰ ਹਨ।

Exit mobile version