The Khalas Tv Blog Punjab ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਮੁਕਰ ਰਹੀ ਹੈ ਮਾਨ ਸਰਕਾਰ : ਡਾ ਦਲਜੀਤ ਚੀਮਾ
Punjab

ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਮੁਕਰ ਰਹੀ ਹੈ ਮਾਨ ਸਰਕਾਰ : ਡਾ ਦਲਜੀਤ ਚੀਮਾ

‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ ਦਲਜੀਤ ਸਿੰਘ ਚੀਮਾ ਨੇ ਪੰਜਾਬ ਸਰਕਾਰ ਵਲੋਂ 3 ਲੱਖ ਕਰੋੜ ਕਰਜ਼ੇ ਦੀ ਜਾਂਚ ਕਰਨ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਘੇਰਿਆ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ  ਪੰਜਾਬ 3 ਲੱਖ ਕਰੋੜ ਕਰਜ਼ੇ ਦੀ ਜਾਂਚ ਕਰਾਉਣ ਦੇ ਬਹਾਨੇ ਲਾ ਕੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਨਾ ਭੱਜਣ। ਚੀਮਾ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਪਿਛਲੀ ਕਾਂਗਰਸ ਸਰਕਾਰ ਵੀ ਪੰਜਾਬ ਸਰਕਾਰ ਦੇ ਖਾਲੀ ਖਜ਼ਾਨੇ ਦਾ ਬਹਾਨਾ ਲਾ ਕੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਮੁਕਰ ਗਈ ਸੀ। ਉਨ੍ਹਾਂ ਨੇ ਕਿਹਾ ਕਿ ਮਾਨ ਸਰਕਾਰ ਵੀ ਪੰਜਾਬ ਦੇ ਕਰਜ਼ੇ ਦੀ ਜਾਂਚ ਕਰਨ ਦੇ ਮਾਮਲੇ ਨੂੰ ਵਿੱਚ ਲਿਆ ਕੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਬਚਣਾ ਚਾਹੁੰਦੀ ਹੈ।

ਉਨ੍ਹਾਂ ਨੇ ਆਪ ਸਰਕਾਰ ਨੂੰ ਚੈਲੇਂਜ਼ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਇੱਕ ਮਹੀਨੇ ਦੇ ਇਸ਼ਤਿਹਾਰਾਂ ਦੇ ਖਰਚੇ ਦੀ ਵੀ ਪੰਜਾਬ ਸਰਕਾਰ ਜਾਂਚ ਕਰਵਾਏ। ਉਨ੍ਹਾਂ ਨੇ ਪੰਜਾਬ ਸਰਕਾਰ ‘ਤੇ ਇਲਜ਼ਾਮ ਲਗਾਉਦਿਆਂ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੇ ਲੋਕਾਂ ਦੇ ਪੈਸੇ ਦੀ ਦੁਰਵਰਤੋਂ ਕਰ  ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਪੈਸਾ ਆਮ  ਆਦਮੀ ਪਾਰਟੀ ਗੁਜਰਾਤ ਅਤੇ ਹੋਰ ਸੂਬਿਆਂ ਵਿੱਚ “ਆਪ ” ਦੇ ਇਸ਼ਤਿਹਾਰ ਲਗਵਾ ਕੇ ਦੁਰਵਰਤੋ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਪੰਜਾਬ ਦੇ ਹਰ ਗੰਭੀਰ ਮਾਮਲਿਆਂ ਦਾ ਜਾਂਚ ਸ਼ੁਰੂ ਕਰ ਦੇਣੀ ਚਾਹੀਦੀ ਪਰ ਉਹ ਨਾਲ ਦੀ ਨਾਲ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਵੀ ਪੂਰਾ ਕਰਨ ।

 
Exit mobile version