Punjab

ਪੰਜਾਬ ਸਰਕਾਰ ਨੇ ਜੁਗਾੜੂ ਵਾਹਨਾਂ ‘ਤੇ ਪਾ ਬੰਦੀ ਲਾਉਣ ਦੇ ਹੁਕਮ ਲਏ ਵਾਪਸ

‘ਦ ਖ਼ਾਲਸ ਬਿਊਰੋ : ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਪੰਜਾਬ ਸਰਕਾਰ ਨੇ ਜੁਗਾੜੂ ਵਾਹਨਾਂ ਉਤੇ ਪਾ ਬੰਦੀ ਲਾਉਣ ਦਾ ਹੁਕਮ ਵਾਪਸ ਲੈ ਲਿਆ ਗਿਆ ਹੈ। ਪੰਜਾਬ ਪੁਲਿਸ ਨੇ ਜੁਗਾੜ ਰਹਿਤ ‘ਤੇ ਪਾਬੰਦੀ ਹਟਾ ਦਿੱਤੀ ਹੈ। ਏਡੀਜੀਪੀ ਟਰੈਫਿਕ ਨੇ ਇੱਕ ਬਿਆਨ ਵਿੱਚ ਸਾਰੇ ਐਸਐਸਪੀਜ਼ ਅਤੇ ਸਬੰਧਤ ਮੁਖੀਆਂ ਨੂੰ ਨਵੇਂ ਫੈਸਲੇ ਦੀ ਜਾਣਕਾਰੀ ਦਿੱਤੀ ਹੈ।
ਬਿਤੇ ਦਿਨੀਂ ਪੰਜਾਬ ਪੁ ਲਿਸ ਨੇ ਮੋਟਰਸਾਈਕਲਾਂ ਦੀਆਂ ਬਣਾਈਆਂ ‘ਜੁਗਾੜੂ ਰੇਹੜੀਆਂ’ ਤੁਰੰਤ ਬੰਦ ਕਰਨ ਦੇ ਹੁਕਮ ਦਿੱਤੇ ਸਨ । ਸਾਰਿਆਂ ਜ਼ਿਲ੍ਹਿਆਂ ਦੇ ਐਸਐਸਪੀ ਨੂੰ ਇਨ੍ਹਾਂ ਖ਼ਿਲਾ ਫ਼ ਕਾਰਵਾਈ ਕਰਨ ਦੇ ਹੁਕਮ ਦਿੱਤੇ ਗਏ ਸਨ। ਸਰਕਾਰ ਦੇ ਹੁਕਮਾਂ ’ਚ ਕਿਹਾ ਗਿਆ ਸੀ ਕਿ ਮੋਟਰਸਾਈਕਲਾਂ ਦੀਆਂ ਜਗਾੜੂ ਰੇਹੜੀਆਂ ਬਣਾ ਕੇ ਲੋਕਾਂ ਵੱਲੋਂ ਇੱਕ ਸ਼ਹਿਰ ਤੋਂ ਦੂਜੇ ਸ਼ਹਿਰ ਸਵਾਰੀਆਂ ਦੀ ਢੋਆ-ਢੁਆਈ ਕੀਤੀ ਜਾਂਦੀ ਹੈ। ਇਨ੍ਹਾਂ ਰੇਹੜੀਆਂ ਨੂੰ ਕੌਮੀ ਮਾਰਗਾਂ ’ਤੇ ਲੋਕਾਂ ਦੀ ਜਾ ਨ ਲਈ ਖ਼ਤ ਰਾ ਵੀ ਦੱਸਿਆ ਗਿਆ ਹੈ।


ਜਾਰੀ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਸੀ ਕਿ ਜੁਗਾੜੂ ਰੇਹੜੀਆਂ ਦੀ ਵਰਤੋਂ ਸੀਮਿੰਟ, ਬੱਜਰੀ, ਇੱਟਾਂ, ਰੇਤ, ਸਰੀਆ ਅਤੇ ਇਲੈਕਟ੍ਰਾਨਿਕ ਦਾ ਸਾਮਾਨ ਢੋਣ ਲਈ ਵੀ ਕੀਤੀ ਜਾਂਦੀ ਹੈ। ਭਾਰੀ ਸਾਮਾਨ ਲੱਦੀਆਂ ਇਹ ਰੇਹੜੀਆਂ ਹਾਦ ਸਿਆਂ ਦਾ ਕਾਰਨ ਬਣ ਰਹੀਆਂ ਹਨ। ਵਧੀਕ ਡੀਜੀਪੀ (ਟਰੈਫਿਕ) ਨੇ ਇਹ ਰੇਹੜੀਆਂ ਬੰਦ ਕਰਾਉਣ ਲਈ ਸਾਰੇ ਪੁਲੀਸ ਕਮਿਸ਼ਨਰਾਂ ਅਤੇ ਜ਼ਿਲ੍ਹਾ ਪੁਲਿ ਸ ਮੁਖੀਆਂ ਨੂੰ ਹੁਕਮ ਜਾਰੀ ਕੀਤੇ ਹਨ। ਵਧੀਕ ਡੀਜੀਪੀ ਨੇ ਇਨ੍ਹਾਂ ਰੇਹੜੀਆਂ ਨੂੰ ਬੰਦ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਉਣ ਦੀਆਂ ਹਦਾਇਤਾਂ ਦਿੱਤੀਆਂ ਹਨ।

ਵਿਰੋਧੀ ਧਿਰਾਂ ਨੇ ਵੀ ਸਰਕਾਰ ਨੂੰ ਇਹ ਹੁਕਮ ਵਾਪਸ ਲੈਣ ਦੀ ਅਪੀਲ ਕੀਤੀ ਸੀ। ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਸਰਕਾਰ ਵੱਲੋਂ ਅਜਿਹੇ ਫੈਸਲੇ ਲੈਣ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ‘ਤੇ ਨਿਸ਼ਾ ਨਾ ਸਾਧਿਆ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਮਾਨ ਸਾਹਿਬ ਸ਼ੁਕਰੀਆ, ਘੱਟੋ-ਘੱਟ ਤੁਸੀਂ ਛੇਤੀ ਹੀ ਫੈਸਲਾ ਵਾਪਿਸ ਲੈ ਲਿਆ.. ਸਮਝ ਨਹੀਂ ਆਇਆ ਕੀ ਸਰਕਾਰ ਕੌਣ ਚਲਾ ਰਿਹਾ ਹੈ, ਜੇ ਦਿੱਲੀ ਤੋਂ ਸਰਕਾਰ ਚੱਲੇਗੀ ਤੇ ਇਸ ਤਰ੍ਹਾਂ ਦੇ ਗ਼ਲਤ ਫੈਸਲੇ ਹੋਣਗੇ ਅਤੇ ਫੇਰ ਘ ਬਰਾ ਕੇ ਵਾਪਿਸ ਲੈਣੇ ਪੈਣਗੇ। ਧਿਆਨ ਨਾਲ ਸਰਕਾਰ ਦੇ ਫੈਸਲੇ ਲਵੋ। ਅਫ਼ਸਰਸ਼ਾਹੀ ਦੀ ਲਗਾਮ ਅਪਣੇ ਹੱਥ ਵਿਚ ਰੱਖੋ।’