ਚੰਡੀਗੜ੍ਹ : ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸਿਖਪਾਲ ਸਿੰਘ ਖਹਿਰਾ ਨੇ ਇੱਕ ਵੀਡੀਓ ਜਾਰੀ ਕਰਦਿਆਂ ਮਾਨ ਸਰਕਾਰ ‘ਤੇ ਗੰਭੀਰ ਇਲਜ਼ਾਮ ਲਗਾਏ ਹਨ। ਵੀਡੀਓ ਜਾਰੀ ਕਰਦਿਆਂ ਖਹਿਰਾ ਨੇ ਕਿਹਾ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਦਲਾਖੋਰੀ ਦੀ ਰਾਜਨੀਤੀ ‘ਤੇ ਉੱਤਰ ਆਈ ਹੈ।
ਖਹਿਰਾ ਨੇ ਕਿਹਾ ਕਿ ਉਨ੍ਹਾਂ ਨੂੰ ਖ਼ਬਰ ਮਿਲੀ ਹੈ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਪੁਲਿਸ ਨੂੰ ਇਹ ਹਦਾਇਤ ਦੇ ਦਿੱਤੀ ਗਈ ਹੈ ਕਿ ਉਹ ਸੁਖਪਾਲ ਖਹਿਰਾ ਨੂੰ ਛੇਤੀ ਤੋਂ ਛੇਤੀ ਗ੍ਰਿਫ਼ਤਾਰ ਕਰੇ। ਖਹਿਰਾ ਨੇ ਕਿਹਾ ਕਿ ਮਾਨ ਸਰਕਾਰ ਨੇ ਉਨ੍ਹਾਂ ਨੂੰ ਬਿਨਾਂ ਕਿਸੇ ਸਬੂਤ ਦੇ ਗ੍ਰਿਫਤਾਰੀ ਦੇ ਆਦੇਸ਼ ਦੇ ਦਿੱਤੇ ਹਨ।
ਖਹਿਰਾ ਨੇ ਕਿਹਾ ਕਿ ਮਾਨ ਸਰਕਾਰ ਦੇ ਮੰਤਰੀ ਕਟਾਰੂਚੱਕ ਦੇ ਕੀਤੇ ਗਏ ਕਾਰੇ ਨੂੰ ਬੇਨਕਾਬ ਕਰਨ ਨੂੰ ਲੈ ਕੇ ਇਹ ਆਦੇਸ਼ ਦਿੱਤੇ ਗਏ ਹਨ, ਕਿਉਂਕਿ ਸੱਚ ਨੂੰ ਲੋਕਾਂ ਸਾਹਮਣੇ ਪੇਸ਼ ਕਰਨਾ ਮਾਨ ਸਰਕਾਰ ਨੂੰ ਰਾਸ ਨਹੀਂ ਆਇਆ। ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਬਦਲਾਖੋਰੀ ਦੀ ਰਾਜਨੀਤੀ ‘ਤੇ ਉਤਰ ਆਏ ਹਨ।
Friends,I have been conveyed by very reliable police sources that @BhagwantMann out of pure hatred has ordered to register an utterly false case against me (May be already registered) and to have me arrested asap. I will not be cowed down like this and will continue to speak the… pic.twitter.com/mhDL7a0HjX
— Sukhpal Singh Khaira (@SukhpalKhaira) May 5, 2023
ਉਨ੍ਹਾਂ ਨੇ ਮੈਨੂੰ ਬਹੁਤ ਹੀ ਭਰੋਸੇਮੰਦ ਪੁਲਿਸ ਸੂਤਰਾਂ ਦੁਆਰਾ ਸੂਚਿਤ ਕੀਤਾ ਗਿਆ ਹੈ ਕਿ ਭਗਵੰਤ ਮਾਨ ਨੇ ਨਫ਼ਰਤ ਦੇ ਕਾਰਨ ਮੇਰੇ ਵਿਰੁੱਧ ਬਿਲਕੁਲ ਝੂਠਾ ਕੇਸ ਦਰਜ ਕਰਨ ਦਾ ਹੁਕਮ ਦਿੱਤਾ ਹੈ ਅਤੇ ਮੈਨੂੰ ਜਲਦੀ ਤੋਂ ਜਲਦੀ ਗ੍ਰਿਫਤਾਰ ਕਰਨ ਲਈ ਕਿਹਾ ਗਿਆ ਹੈ।
ਖਹਿਰਾ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਨੇ ਆਪਣੇ ਮੰਤਰੀ ਖ਼ਿਲਾਫ਼ ਕੋਈ ਐਕਸ਼ਨ ਲੈਣ ਦੇ ਬਜਾਏ, ਉਨ੍ਹਾਂ ਲੋਕਾਂ ਦੇ ਪਿੱਛੇ ਪੈ ਗਈ ਹੈ ਜੋ ਪੰਜਾਬ ਦੇ ਹੱਕਾਂ ਦੀ ਗੱਲ ਕਰਦੇ ਹਨ। ਖਹਿਰਾ ਨੇ ਕਿਹਾ ਕਿ ਉਨ੍ਹਾਂ ਨੇ ਪੁਲਿਸ ਦੀ ਹੋਣ ਵਾਲੀ ਇਸ ਕਾਰਵਾਈ ਦਾ ਕੋਈ ਡਰ ਨਹੀਂ ਹੈ ਪਰ ਉਨ੍ਹਾਂ ਨੇ ਕਿਹਾ ਕਿ ਮਾਨ ਸਰਕਾਰ ਜੋ ਵੀ ਇਲਜ਼ਾਮ ਲਗਾਉਣਗੇ ਉਹ ਸਰਾਸਰ ਝੂਠੇ , ਬੇਬੁਨਿਆਦ ਅਤੇ ਮਨਘੜਤ ਹੋਣਗੇ।
ਖਹਿਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਲੀ ਵਾਲੀ ਪੰਜਾਬ ਸਰਕਾਰ ਦਾ ਅਸਲੀ ਚਿਹਰਾ ਲੋਕਾਂ ਸਾਹਮਣੇ ਆਉਣ ਲੱਗਾ ਹੈ ਇਸ ਕਾਰਨ ਮਾਨ ਸਰਕਾਰ ਡਰੀ ਹੋਈ ਹੈ। ਉਨ੍ਹਾਂ ਨੇ ਕਿਹਾ 10 ਤਰੀਕ ਨੂੰ ਲੋਕਾਂ ਸਾਹਮਣੇ ਬੇਨਕਾਬ ਹੋਵੇਗਾ।
ਮਾਨ ਸਰਕਾਰ ਨੂੰ ਤਾੜਨਾ ਕਰਦਿਆਂ ਕਿਹਾ ਕਿ ਜੇਕਰ ਮਾਨ ਸਰਕਾਰ ਬਦਲਾਖੋਰੀ ਦੀ ਨੀਤੀ ‘ਤੇ ਉਤਰਨਗੇ ਤਾਂ ਉਹ ਬਰਦਾਸ਼ਤ ਨਹੀਂ ਕਰਨਗੇ। ਖਹਿਰਾ ਨੇ ਕਿਹਾ ਕਿ ਉਨ੍ਹਾਂ ਨੂੰ ਵਿਸ਼ਵਾਸ਼ ਹੈ ਕਿ ਪੰਜਾਬ ਦੇ ਲੋਕ ਅਤੇ ਉਨ੍ਹਾਂ ਦੀ ਪਾਰਟੀ ਉਨ੍ਹਾਂ ਨਾਲ ਆ ਕੇ ਖੜੇਗੀ। ਖਹਿਰਾ ਨੇ ਕਿਹਾ ਕਿ ਉਹ ਅਜਿਹੀਆਂ ਗਿੱਦੜ ਧਮਕੀਆਂ ਤੋਂ ਡਰਨ ਵਾਲੇ ਨਹੀਂ ਹਨ ਜੇਕਰ ਕੇਈ ਵੀ ਗਲਤ ਕੰਮ ਕਰੇਗਾ ਤਾਂ ਇੱਕ ਵਾਰ ਨਹੀਂ ਸਗੋਂ 100 ਵਾਰ ਆਵਾਜ਼ ਉਠਾਣਗੇ।