The Khalas Tv Blog Punjab ‘ਬਦਲਾਖੋਰੀ ਦੀ ਰਾਜਨੀਤੀ ‘ਤੇ ਉਤਰੀ ਮਾਨ ਸਰਕਾਰ , ਮੇਰੇ ਖ਼ਿਲਾਫ਼ ਦਿੱਤੇ ਗ੍ਰਿਫ਼ਤਾਰੀ ਦੇ ਹੁਕਮ , ਮੈ ਡਰਨ ਵਾਲਾ ਨਹੀਂ’ : ਸੁਖਪਾਲ ਖਹਿਰਾ
Punjab

‘ਬਦਲਾਖੋਰੀ ਦੀ ਰਾਜਨੀਤੀ ‘ਤੇ ਉਤਰੀ ਮਾਨ ਸਰਕਾਰ , ਮੇਰੇ ਖ਼ਿਲਾਫ਼ ਦਿੱਤੇ ਗ੍ਰਿਫ਼ਤਾਰੀ ਦੇ ਹੁਕਮ , ਮੈ ਡਰਨ ਵਾਲਾ ਨਹੀਂ’ : ਸੁਖਪਾਲ ਖਹਿਰਾ

mann government made a case against me, ordered my arrest': Sukhpal Khaira

'ਬਦਲਾਖੋਰੀ ਦੀ ਰਾਜਨੀਤੀ ‘ਤੇ ਉਤਰੀ ਮਾਨ ਸਰਕਾਰ , ਮੇਰੇ ਖ਼ਿਲਾਫ਼ ਦਿੱਤੇ ਗ੍ਰਿਫ਼ਤਾਰੀ ਦੇ ਹੁਕਮ , ਮੈ ਡਰਨ ਵਾਲਾ ਨਹੀਂ' : ਸੁਖਪਾਲ ਖਹਿਰਾ

ਚੰਡੀਗੜ੍ਹ : ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸਿਖਪਾਲ ਸਿੰਘ ਖਹਿਰਾ ਨੇ ਇੱਕ ਵੀਡੀਓ ਜਾਰੀ ਕਰਦਿਆਂ ਮਾਨ ਸਰਕਾਰ ‘ਤੇ ਗੰਭੀਰ ਇਲਜ਼ਾਮ ਲਗਾਏ ਹਨ। ਵੀਡੀਓ ਜਾਰੀ ਕਰਦਿਆਂ ਖਹਿਰਾ ਨੇ ਕਿਹਾ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਦਲਾਖੋਰੀ ਦੀ ਰਾਜਨੀਤੀ ‘ਤੇ ਉੱਤਰ ਆਈ ਹੈ।

ਖਹਿਰਾ ਨੇ ਕਿਹਾ ਕਿ ਉਨ੍ਹਾਂ ਨੂੰ ਖ਼ਬਰ ਮਿਲੀ ਹੈ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਪੁਲਿਸ ਨੂੰ ਇਹ ਹਦਾਇਤ ਦੇ ਦਿੱਤੀ ਗਈ ਹੈ ਕਿ ਉਹ ਸੁਖਪਾਲ ਖਹਿਰਾ ਨੂੰ ਛੇਤੀ ਤੋਂ ਛੇਤੀ ਗ੍ਰਿਫ਼ਤਾਰ ਕਰੇ। ਖਹਿਰਾ ਨੇ ਕਿਹਾ ਕਿ ਮਾਨ ਸਰਕਾਰ ਨੇ ਉਨ੍ਹਾਂ ਨੂੰ ਬਿਨਾਂ ਕਿਸੇ ਸਬੂਤ ਦੇ ਗ੍ਰਿਫਤਾਰੀ ਦੇ ਆਦੇਸ਼ ਦੇ ਦਿੱਤੇ ਹਨ।

ਖਹਿਰਾ ਨੇ ਕਿਹਾ ਕਿ ਮਾਨ ਸਰਕਾਰ ਦੇ ਮੰਤਰੀ ਕਟਾਰੂਚੱਕ ਦੇ ਕੀਤੇ ਗਏ ਕਾਰੇ ਨੂੰ ਬੇਨਕਾਬ ਕਰਨ ਨੂੰ ਲੈ ਕੇ ਇਹ ਆਦੇਸ਼ ਦਿੱਤੇ ਗਏ ਹਨ, ਕਿਉਂਕਿ ਸੱਚ ਨੂੰ ਲੋਕਾਂ ਸਾਹਮਣੇ ਪੇਸ਼ ਕਰਨਾ ਮਾਨ ਸਰਕਾਰ ਨੂੰ ਰਾਸ ਨਹੀਂ ਆਇਆ। ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਬਦਲਾਖੋਰੀ ਦੀ ਰਾਜਨੀਤੀ ‘ਤੇ ਉਤਰ ਆਏ ਹਨ।

ਉਨ੍ਹਾਂ ਨੇ ਮੈਨੂੰ ਬਹੁਤ ਹੀ ਭਰੋਸੇਮੰਦ ਪੁਲਿਸ ਸੂਤਰਾਂ ਦੁਆਰਾ ਸੂਚਿਤ ਕੀਤਾ ਗਿਆ ਹੈ ਕਿ ਭਗਵੰਤ ਮਾਨ ਨੇ ਨਫ਼ਰਤ ਦੇ ਕਾਰਨ ਮੇਰੇ ਵਿਰੁੱਧ ਬਿਲਕੁਲ ਝੂਠਾ ਕੇਸ ਦਰਜ ਕਰਨ ਦਾ ਹੁਕਮ ਦਿੱਤਾ ਹੈ ਅਤੇ ਮੈਨੂੰ ਜਲਦੀ ਤੋਂ ਜਲਦੀ ਗ੍ਰਿਫਤਾਰ ਕਰਨ ਲਈ ਕਿਹਾ ਗਿਆ ਹੈ।

ਖਹਿਰਾ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਨੇ ਆਪਣੇ ਮੰਤਰੀ ਖ਼ਿਲਾਫ਼ ਕੋਈ ਐਕਸ਼ਨ ਲੈਣ ਦੇ ਬਜਾਏ, ਉਨ੍ਹਾਂ ਲੋਕਾਂ ਦੇ ਪਿੱਛੇ ਪੈ ਗਈ ਹੈ ਜੋ ਪੰਜਾਬ ਦੇ ਹੱਕਾਂ ਦੀ ਗੱਲ ਕਰਦੇ ਹਨ। ਖਹਿਰਾ ਨੇ ਕਿਹਾ ਕਿ ਉਨ੍ਹਾਂ ਨੇ ਪੁਲਿਸ ਦੀ ਹੋਣ ਵਾਲੀ ਇਸ ਕਾਰਵਾਈ ਦਾ ਕੋਈ ਡਰ ਨਹੀਂ ਹੈ ਪਰ ਉਨ੍ਹਾਂ ਨੇ ਕਿਹਾ ਕਿ ਮਾਨ ਸਰਕਾਰ ਜੋ ਵੀ ਇਲਜ਼ਾਮ ਲਗਾਉਣਗੇ ਉਹ ਸਰਾਸਰ ਝੂਠੇ , ਬੇਬੁਨਿਆਦ ਅਤੇ ਮਨਘੜਤ ਹੋਣਗੇ।

ਖਹਿਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਲੀ ਵਾਲੀ ਪੰਜਾਬ ਸਰਕਾਰ ਦਾ ਅਸਲੀ ਚਿਹਰਾ ਲੋਕਾਂ ਸਾਹਮਣੇ ਆਉਣ ਲੱਗਾ ਹੈ ਇਸ ਕਾਰਨ ਮਾਨ ਸਰਕਾਰ ਡਰੀ ਹੋਈ ਹੈ। ਉਨ੍ਹਾਂ ਨੇ ਕਿਹਾ 10 ਤਰੀਕ ਨੂੰ ਲੋਕਾਂ ਸਾਹਮਣੇ ਬੇਨਕਾਬ ਹੋਵੇਗਾ।

ਮਾਨ ਸਰਕਾਰ ਨੂੰ ਤਾੜਨਾ ਕਰਦਿਆਂ ਕਿਹਾ ਕਿ ਜੇਕਰ ਮਾਨ ਸਰਕਾਰ ਬਦਲਾਖੋਰੀ ਦੀ ਨੀਤੀ ‘ਤੇ ਉਤਰਨਗੇ ਤਾਂ ਉਹ ਬਰਦਾਸ਼ਤ ਨਹੀਂ ਕਰਨਗੇ। ਖਹਿਰਾ ਨੇ ਕਿਹਾ ਕਿ ਉਨ੍ਹਾਂ ਨੂੰ ਵਿਸ਼ਵਾਸ਼ ਹੈ ਕਿ ਪੰਜਾਬ ਦੇ ਲੋਕ ਅਤੇ ਉਨ੍ਹਾਂ ਦੀ ਪਾਰਟੀ ਉਨ੍ਹਾਂ ਨਾਲ ਆ ਕੇ ਖੜੇਗੀ। ਖਹਿਰਾ ਨੇ ਕਿਹਾ ਕਿ ਉਹ ਅਜਿਹੀਆਂ ਗਿੱਦੜ ਧਮਕੀਆਂ ਤੋਂ ਡਰਨ ਵਾਲੇ ਨਹੀਂ ਹਨ ਜੇਕਰ ਕੇਈ ਵੀ ਗਲਤ ਕੰਮ ਕਰੇਗਾ ਤਾਂ ਇੱਕ ਵਾਰ ਨਹੀਂ ਸਗੋਂ 100 ਵਾਰ ਆਵਾਜ਼ ਉਠਾਣਗੇ।

Exit mobile version