ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਮਾਨ ਸਰਕਾਰ ‘ਤੇ ਖੂਬ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਿਰਫ ਗੱਲਾਂ ਹੀ ਕੀਤੀਆਂ ਨੇ ਕੰਮ ਨਹੀਂ ਕੀਤਾ।
ਚੰਡੀਗੜ੍ਹ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਆਮ ਆਦਮੀ ਪਾਰਟੀ ਦਾ ਬਦਲਾਅ ਦੇਖ ਰਹੇ ਨੇ ਕਿ ਕਿਵੇਂ ਸਰਕਾਰ ਵੱਲੋਂ ਮੀਡੀਆ ਦੀ ਆਵਾਜ਼ ਨੂੰ ਦਬਾਇਆ ਦਾ ਰਿਹਾ ਹੈ ਅਤੇ ਖਰੀਦਣ ਦੀ ਕੋਸ਼ਿਸ ਕੀਤੀ ਜਾ ਰਹੀ ਹੈ।
ਮਜੀਠੀਆ ਨੇ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਪੰਜਾਬ ਇਸ ਸਮੇਂ ਹੜ੍ਹਾਂ ਦੀ ਮਾਰ ਝੱਲ ਰਿਹਾ ਹੈ ਪਰ ਪੰਜਾਬ ਸਰਕਾਰ ਦੇ MLA ਅਤੇ ਵਿਧਾਇਕ ਕੰਮ ਲੋਕ ਦੇਖ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਹੜ੍ਹ ਪੀੜਤਾ ਨੂੰ ਕੋਈ ਮਦਦ ਨਹੀਂ ਦਿੱਤੀ ਜਾ ਰਹੀ ਹੈ। ਮਜੀਠੀਆ ਨੇ ਕਿਹਾ ਕਿ ਲੋਕਾਂ ਦੇ ਪਸ਼ੂਆਂ ਦਾ , ਖੇਤੀ ਅਤੇ ਘਰਾਂ ਦੀ ਭਾਰੀ ਨੁਕਸਾਨ ਹੋਇਆ ਹੈ ਪਰ ਸਰਕਾਰ ਨੇ ਹਾਲੇ ਤੱਕ ਕੁਝ ਵੀ ਨਹੀਂ ਕੀਤਾ। ਮਜੀਠਆ ਨੇ ਕਿਹਾ ਕਿ ਮਾਨ ਸਰਕਾਰ ਨੇ ਬਾਹਰਲਿਆਂ ਸੂਬਿਆਂ ਵਿੱਚ ਜਾ ਕੇ ਆਪਣੇ ਕੰਮਾਂ ਦੀ ਸਿਰਫ ਮਸ਼ਹੂਰੀ ਕੀਤੀ ਹੈ ਪਰ ਜ਼ਮੀਨੀ ਪੱਧਰ ‘ਤੇ ਕੰਮ ਕੁਝ ਵੀ ਨਹੀਂ ਹੋਇਆ। ਮਜੀਠੀਆ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਖੋਲੇ ਗਏ ਆਮ ਆਦਮੀ ਕਲੀਨਕਾਂ ਵਿੱਚ ਨਰਸਾਂ ਅਤੇ ਡਾਕਟਰ ਹੈ ਨਹੀ ।
ਉਨ੍ਹਾਂ ਨੇ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਰਕਾਰ ਨੇ ਬਾਹਰਲਿਆਂ ਸੂਬਿਆਂ ਵਿੱਚ ਇਸ਼ਤਿਹਾਰਾਂ ‘ਤੇ ਕਰੋੜਾਂ ਖਰਚੇ ਹਨ ਪਰ ਪੰਜਾਬ ਵਿੱਚ ਪਿਛਲੇ ਡੇਢ ਸਾਲ ਤੋਂ ਨਾ ਤਾਂ ਸਕੂਲਾਂ ਦੀ ਸਥਿਤੀ ਠੀਕ ਹੋਈ , ਨਾ ਕੋਈ ਨਵਾਂ ਹਸਪਤਾਲ ਬਣਿਆ ਅਤੇ ਨਾ ਹੀ ਕੋਈ ਨਵੀਂ ਸੜਕ ਬਣੀ ਹੈ। ਉਨ੍ਹਾਂ ਨੇ ਕਿਹਾ ਕਿ ਮਾਨ ਸਰਕਾਰ ਅਦਾਰਿਆਂ ਦੀਆਂ ਧੱਜੀਆਂ ਉਡਾ ਰਹੀ ਹੈ।
ਜੈਤੋ ਤੋਂ ਵਿਧਾਇਕ ਅਮੋਲਕ ਸਿੰਘ ਵੱਲੋਂ ਚੰਡੀਗੜ੍ਹ ਟਰੈਫਿਕ ਪੁਲਿਸ ਦੇ ਜਵਾਨ ਨਾਲ ਕੀਤੀ ਗਈ ਬਹਿਸ ਦੀ ਇੱਕ ਵੀਡੀਓ ਦੇਖਾਉਂਦਿਆਂ ਮਜੀਠੀਆ ਨੇ ਸਾਵਲ ਕੀਤਾ ਕਿ ਇਹੋ ਜਿਹੇ ਹੁੰਦੇ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ?
ਉਨ੍ਹਾਂ ਨੇ ਕਿਹਾ ਕਿ ਕੀ ਇਸ ਕਰਕੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਵੋਟਾਂ ਪਾਈਆਂ ਸਨ ਕਿ ਇਹ ਲੋਕਾਂ ਨਾਲ ਬੱਤਮੀਜ਼ੀ ਕਰਨ ?
ਮਜੀਠੀਆ ਨੇ ਕਿਹਾ ਕਿ ਪਹਿਲਾਂ ਕਦੇ ਇੱਕ ਵਿਧਾਇਕ ਨੂੰ ਚੰਡੀਗੜ੍ਹ ਪੁਲਿਸ ਦੇ ਇੱਕ ਪੁਲਿਸ ਅਧਿਕਾਰੀ ਨਾਲ ਮਾੜਾ ਵਤੀਰਾ ਕਰਦੇ ਵੇਖਿਆ ਗਿਆ । ਉਨ੍ਹਾਂ ਨੇ ਇਸ ਮਾਮਲੇ ਵਿੱਚ ਵਿਧਾਇਕ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ।
ਰਾਜਪਾਲ ਦੇ ਮੁੱਦੇ ਬਾਰੇ ਬੋਲਦਿਆਂ ਉਨਾਂ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਕਿਸੇ ਨਾਲ ਵੀ ਨਹੀਂ ਬਣਦੀ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਸਾਬ ਦੀ ਨਾ ਤਾਂ ਰਾਜਪਾਲ ਨਾਲ ਬਣਦੀ ਹਾਂ ਅਤੇ ਨਾ ਹੀ ਕੇਂਦਰ ਸਰਕਾਰ ਨਾਲ। ਉਨ੍ਹਾਂ ਨੇ ਸਵਾਲ ਕਰਦਿਆਂ ਕਿਹਾ ਕਿ ਕੀ ਪੰਜਾਬ ਸਰਕਾਰ ਕੇਂਦਰ ਸਰਕਾਰ ਕੋਲੋਂ ਕਦੋਂ ਕੋਈ ਸਪੈਸ਼ਲ ਪੈਕਜ ਲੈ ਕੇ ਆਈ ਹੈ। ਮਜੀਠੀਆ ਨੇ ਕਿਹਾ ਕਿ ਰਾਜਪਾਲ ਨੂੰ ਗੁੰਨਰਾਹ ਕਰਕੇ ਸੈਸ਼ਨ ਬੁਲਾਇਆ ਗਿਆ ਹੈ।