‘ਦ ਖ਼ਾਲਸ ਬਿਊਰੋ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਕੀਤੇ ਹੋਏ ਵਾਅਦਿਆਂ ਤੋਂ ਮਾਨ ਸਰਕਾਰ ਮੁਕਰ ਰਹੀ ਹੈ। ਉਨ੍ਹਾਂ ਨੇ ਇਸ ਸਬੰਧੀ ਟਵੀਟ ਕਰਦਿਆਂ ਕਿਹਾ ਕਿ ਇੱਕ ਝੂਠ ਨੂੰ ਸੱਚ ਸਾਬਤ ਕਰਨ ਲਈ 100 ਵਾਰ ਬੋਲਣ ਬਾਰੇ ਗੋਏਬਲਜ਼ ਦਾ ਮਾਡਲ ਹੁੰਦਾ ਸੀ। ਹੁਣ ਅਰਵਿੰਦ ਕੇਜਰੀਵਾਲ ਮਾਡਲ ਵੀ ਝੂਠ ਨੂੰ ਸੱਚ ਸਾਬਤ ਕਰਨ ਲਈ 100 ਨਾਲ ਗੁਣਾ ਕਰਕੇ ਬੋਲ ਰਹੇ ਹਨ।
ਰਾਜਾ ਵੜਿੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਹੁਣ ਸਿਰਫ਼ 12588 ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ, ਜਦਕਿ 10 ਲੱਖ ਨੌਕਰੀਆਂ ਦੇਣ ਦਾ ਦਾਅਵਾ ਕੀਤਾ ਸੀ।